14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

19 ਤੋਂ 21 ਨਵੰਬਰ ਤੱਕ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾਵੇਗਾ-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਖਜ਼ਾਨਾ ਅਫ਼ਸਰ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਤੇ 21 ਨਵੰਬਰ 2026 ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.

ਅਜੀਤ ਡੈਸਕ 14-11-2026
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਖਜ਼ਾਨਾ ਅਫ਼ਸਰ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਤੇ 21 ਨਵੰਬਰ 2026 ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਜਿਨ੍ਹਾਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ., ਜੀਵਨ ਪ੍ਰਮਾਣ ਪੱਤਰ, ਪੀ.ਪੀ.ਓ. ਕਾਪੀ ਬਾਕੀ ਹੈ, ਉਨ੍ਹਾਂ ਦੀ ਪ੍ਰਕਿਰਿਆ ਸਥਾਨਕ ਤੌਰ ’ਤੇ ਪੂਰੀ ਕੀਤੀ ਜਾਵੇਗੀ ਅਤੇ ਇਸ ਪੋਰਟਲ ਰਾਹੀਂ ਪੈਨਸ਼ਨਰਾਂ ਨੂੰ ਡਿਜੀਟਲ ਲਾਈਫ਼ ਸਰਟੀਫ਼ਿਕੇਟ ਜਾਰੀ ਕਰਨ ਲਈ ਈ-ਕੇ.ਵਾਈ.ਸੀ. ਪ੍ਰਕਿਰਿਆ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਸੰਬੰਧੀ ਜਾਗਰੂਕ ਵੀ ਕੀਤਾ ਜਾਵੇਗਾ। ਪੈਨਸ਼ਨ ਇੰਚਾਰਜ ਸਾਹਿਬ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਤੇ ਫ਼ੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂ, ਈ-ਪੀ.ਪੀ.ਓ, ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਣ ਅਤੇ ਹੋਰ ਸਹੂਲਤਾਂ ਇਕੋ ਪਲੇਟਫਾਰਮ ’ਤੇ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ ਪੈਨਸ਼ਨਰ ਸੇਵਾ ਮੇਲੇ ਵਿਚ ਸ਼ਾਮਿਲ ਹੋ ਕੇ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰਨ ਅਤੇ ਸਰਕਾਰ ਦੀ ਇਸ ਸਹੂਲਤ ਦਾ ਪੂਰਾ ਲਾਭ ਲੈਣ।
ਪਿਛਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ’ਚ ਕਟੌਤੀ ਮੋਦੀ ਸਰਕਾਰ ਦਾ ਲੋਕ ਹਿੱਤੂ ਫ਼ੈਸਲਾ-ਭੰਗੇਵਾਲਾ ਅਗਲੀ ਖ਼ਬਰ ਕਲੈਰੀਕਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।