14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਰਕਾਰੀ ਕਾਲਜ ਵਿਖੇ ਲੇਖ ਰਚਨਾ ਅਤੇ ਕੁਇਜ਼ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਹੇਠ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟ ਦੇ ਮਹੱਤਵ ਵਿਸ਼ੇ ਸੰਬੰਧੀ ਲੇਖ ਰਚਨਾ ਅਤੇ ਕੁਇਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਲੇਖ ਰਚਨਾ ਮੁਕਾਬਲੇ ਵਿਚ ਪਹਿਲਾ ਸਥਾਨ ਵਿਪਨਦੀਪ ਕੌਰ ਬੀ.

ਅਜੀਤ ਡੈਸਕ 14-11-2026
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਹੇਠ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟ ਦੇ ਮਹੱਤਵ ਵਿਸ਼ੇ ਸੰਬੰਧੀ ਲੇਖ ਰਚਨਾ ਅਤੇ ਕੁਇਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਲੇਖ ਰਚਨਾ ਮੁਕਾਬਲੇ ਵਿਚ ਪਹਿਲਾ ਸਥਾਨ ਵਿਪਨਦੀਪ ਕੌਰ ਬੀ.ਸੀ.ਏ. ਭਾਗ ਤੀਜਾ ਅਤੇ ਦੂਜਾ ਸਥਾਨ ਖੁਸ਼ਪ੍ਰੀਤ ਕੌਰ ਬੀ.ਸੀ.ਏ. ਭਾਗ ਪਹਿਲਾ ਨੇ ਹਾਸਿਲ ਕੀਤਾ। ਕੁਇਜ ਮੁਕਾਬਲੇ ਵਿਚ ਪਹਿਲਾ ਸਥਾਨ ਸ਼ੁਗਨਾ ਬਾਈ ਐਮ.ਏ. ਭਾਗ ਪਹਿਲਾ (ਰਾਜਨੀਤੀ ਸ਼ਾਸਤਰ) ਅਤੇ ਦੂਜਾ ਸਥਾਨ ਅਜੇ ਕੁਮਾਰ ਐਮ.ਏ. ਭਾਗ ਪਹਿਲਾ (ਰਾਜਨੀਤੀ ਸ਼ਾਸਤਰ) ਨੇ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਜੱਜਾਂ ਦੀ ਭੂਮਿਕਾ ਪ੍ਰੋ. ਰਾਜਵੀਰ ਕੌਰ ਅਤੇ ਪ੍ਰੋ. ਗੀਸ਼ੂ ਛਾਬੜਾ ਨੇ ਨਿਭਾਈ। ਨੋਡਲ ਅਫ਼ਸਰ ਡਾ. ਜੋਬਨਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਵੋਟਾਂ ਦੇ ਮਹੱਤਵ ਤੇ ਪੋਲਿੰਗ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਅਤੇ ਵੋਟ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕੀਤਾ। ਆਖ਼ਰ ਵਿਚ ਪ੍ਰਿੰਸੀਪਲ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪੱਤਰਕਾਰ ਕੇ.ਐਲ. ਮੁਕਸਰੀ ਨੂੰ ਸਦਮਾ-ਮਾਤਾ ਦਾ ਦਿਹਾਂਤ ਅਗਲੀ ਖ਼ਬਰ ਅਗਰਵਾਲ ਪੀਰਖਾਨਾ ਵਿਖੇ ਧਾਰਮਿਕ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।