‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਵਿਸ਼ੇਸ਼ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਅੱਜ ਤੜਕਸਾਰ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਕਾਸੋ (ਕਾਰਡਨ ਐਂਡ ਸਰਚ ਆਪ੍ਰੇਸ਼ਨ) ਮੁਹਿੰਮ ਚਲਾਈ ਗਈ। ਇਸ ਦੌਰਾਨ ਐਸ.
ਪ
ਪਿੰਡ ਥਾਂਦੇਵਾਲਾ ਵਿਖੇ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ, ਹੋਰ ਅਧਿਕਾਰੀ ਤੇ ਕਰਮਚਾਰੀ। ਅਜੀਤ ਤਸਵੀਰ
15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਅੱਜ ਤੜਕਸਾਰ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਕਾਸੋ (ਕਾਰਡਨ ਐਂਡ ਸਰਚ ਆਪ੍ਰੇਸ਼ਨ) ਮੁਹਿੰਮ ਚਲਾਈ ਗਈ। ਇਸ ਦੌਰਾਨ ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਖ਼ੁਦ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਪੁਲਿਸ ਕਾਰਵਾਈ ਦਾ ਜਾਇਜ਼ਾ ਲਿਆ। ਜ਼ਿਲ੍ਹੇ ਦੇ ਵੱਖ-ਵੱਖ ਹੌਟਸਪੌਟ ਇਲਾਕਿਆਂ ਅਤੇ ਸੰਵੇਦਨਸ਼ੀਲ ਪਿੰਡਾਂ ਵਿਚ ਇਕੋ ਸਮੇਂ ਸਰਚ ਤੇ ਚੈਕਿੰਗ ਕੀਤੀ ਗਈ। ਇਸ ਵਿਸ਼ੇਸ਼ ਅਭਿਆਨ ਲਈ ਜ਼ਿਲ੍ਹੇ ਵਿਚ 600 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਟੀਮਾਂ ਵਿਚ ਤਾਇਨਾਤ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਵਿਚ ਸਥਾਨਕ ਪੁਲਿਸ ਤੋਂ ਇਲਾਵਾ ਪੀ.ਸੀ.ਆਰ. ਪਾਰਟੀਆਂ, ਮੋਟਰਸਾਈਕਲ ਰਾਈਡਰ ਅਤੇ ਪੈਟਰੋਲਿੰਗ ਪਾਰਟੀਆਂ ਵੀ ਸ਼ਾਮਿਲ ਸਨ। ਪੁਲਿਸ ਵਲੋਂ ਪਿੰਡਾਂ ਨੂੰ ਆਉਣ- ਜਾਣ ਵਾਲੇ ਮੁੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਅਤੇ ਸ਼ੱਕੀ ਇਲਾਕਿਆਂ ਨੂੰ ਘੇਰੇ ਵਿਚ ਲੈ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸਰਚ ਅਭਿਆਨ ਦੌਰਾਨ ਵਿਸ਼ੇਸ਼ ਤੌਰ ’ਤੇ ਉਨ੍ਹਾਂ ਵਿਅਕਤੀਆਂ ਦੇ ਘਰਾਂ ਅਤੇ ਹੋਰ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ ਗਈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਮਾਮਲੇ ਦਰਜ ਹਨ ਜਾਂ ਜਿਹੜੇ ਵਾਰ-ਵਾਰ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਪਾਏ ਗਏ ਹਨ। ਇਸ ਤੋਂ ਇਲਾਵਾ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀ.) ਦੇ ਮੈਂਬਰਾਂ ਤੇ ਆਮ ਲੋਕਾਂ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਵੀ ਸ਼ੱਕੀ ਵਿਅਕਤੀਆਂ ਤੇ ਟਿਕਾਣਿਆਂ ਦੀ ਜਾਂਚ ਕੀਤੀ ਗਈ। ਪੁਲਿਸ ਟੀਮਾਂ ਵਲੋਂ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਪੀ.ਏ.ਆਈ.ਐਸ. ਐਪ ਰਾਹੀਂ ਜਾਂਚ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ ਵੈਰੀਫ਼ਿਕੇਸ਼ਨ ਵਾਹਨ ਐਪ ਰਾਹੀਂ ਕੀਤੀ ਗਈ। ਇਸ ਦੇ ਨਾਲ ਹੀ ਪੀ.ਸੀ.ਆਰ. ਤੇ ਮੋਟਰਸਾਈਕਲ ਰਾਈਡਰਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਇਆ ਗਿਆ। ਪੁਲਿਸ ਵਲੋਂ ਪਿਛਲੇ ਦਿਨਾਂ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਦੀ ਵੀ ਸਮੀਖਿਆ ਕੀਤੀ ਗਈ। ਇਸ ਪੂਰੇ ਅਭਿਆਨ ਦੀ ਨਿਗਰਾਨੀ ਐਸ.ਪੀ. (ਐਚ.) ਗੁਰਿੰਦਰਜੀਤ ਸਿੰਘ ਸੰਧੂ, ਐਸ.ਪੀ. (ਆਪ੍ਰੇਸ਼ਨ) ਮਹੇਸ਼ ਕੁਮਾਰ ਸੈਣੀ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ, ਡੀ.ਐਸ.ਪੀ. ਮਲੋਟ ਜਸਪਾਲ ਸਿੰਘ, ਡੀ.ਐਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ, ਡੀ.ਐਸ.ਪੀ. ਲੰਬੀ ਹਰਬੰਸ ਸਿੰਘ ਅਤੇ ਡੀ.ਐਸ.ਪੀ. (ਐਚ.) ਜੋਰਾ ਸਿੰਘ ਸਮੇਤ ਵੱਖ-ਵੱਖ ਥਾਣਿਆਂ ਦੇ ਮੁੱਖ ਅਫ਼ਸਰਾਂ ਵਲੋਂ ਕੀਤੀ ਗਈ।