20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੁਕਤੀਸਰ ਵੈੱਲਫ਼ੇਅਰ ਕਲੱਬ ਨੇ 200 ਤੋਂ ਵੱਧ ਵਾਹਨਾਂ ’ਤੇ ਲਗਾਏ ਰਿਫ਼ਲੈਕਟਰ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਧੁੰਦ ਦੇ ਮੌਸਮ ਦੌਰਾਨ ਸੜਕੀ ਹਾਦਸਿਆਂ ਨੂੰ ਰੋਕਣ ਤੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਨੈਸ਼ਨਲ ਐਵਾਰਡੀ ਸੰਸਥਾ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਬੀਤੀ ਰਾਤ ਜਲਾਲਾਬਾਦ ਰੋਡ ਵਿਖੇ 200 ਤੋਂ ਵੱਧ ਕਮਰਸ਼ੀਅਲ ਵਾਹਨਾਂ ’ਤੇ ਮੁਫ਼ਤ ਰੇਡੀਅਮ ਰਿਫ਼ਲੈਕਟਰ ਲਗਾਏ ਗਏ।

ਅਜੀਤ ਡੈਸਕ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਧੁੰਦ ਦੇ ਮੌਸਮ ਦੌਰਾਨ ਸੜਕੀ ਹਾਦਸਿਆਂ ਨੂੰ ਰੋਕਣ ਤੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਨੈਸ਼ਨਲ ਐਵਾਰਡੀ ਸੰਸਥਾ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਬੀਤੀ ਰਾਤ ਜਲਾਲਾਬਾਦ ਰੋਡ ਵਿਖੇ 200 ਤੋਂ ਵੱਧ ਕਮਰਸ਼ੀਅਲ ਵਾਹਨਾਂ ’ਤੇ ਮੁਫ਼ਤ ਰੇਡੀਅਮ ਰਿਫ਼ਲੈਕਟਰ ਲਗਾਏ ਗਏ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਨਸ਼ਾ ਰਹਿਤ ਰਹਿ ਕੇ ਵਾਹਨ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡੀ.ਐਸ.ਪੀ. ਮੁਖ਼ਤਿਆਰ ਸਿੰਘ ਨੇ ਸੰਸਥਾ ਦੇ ਉਪਰਾਲੇ ਕੀਤੀ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੜਕੀ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸਰਦੀ ਤੇ ਧੁੰਦ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਦੌਰਾਨ ਸੜ ਕੀ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਇਸ ਸੀਜ਼ਨ ਦੌਰਾਨ ਹਜ਼ਾਰਾਂ ਵਾਹਨਾਂ ’ਤੇ ਮੁਫ਼ਤ ਰਿਫ਼ਲੈਕਟਰ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ, ਇਸ ਮੌਕੇ ਸੰਸਥਾ ਦੇ ਡਾ. ਵਿਜੇ ਬਜਾਜ, ਦੀਪਾਂਸ਼ੂ ਕੁਮਾਰ, ਮਦਨ ਕੁਮਾਰ, ਨਵਦੀਪ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਕੱਲ੍ਹ ਅਗਲੀ ਖ਼ਬਰ ਡਰੱਗ ਹਾਟਸਪਾਟ ਖੇਤਰਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।