19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਪੀਕਰ ਸੰਧਵਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਮੀਟਿੰਗ

ਕੋਟਕਪੂਰਾ, 19 ਨਵੰਬਰ (ਰਿੰਕੂ ਮਲਹੋਤਰਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਸੀਨੀਅਰ ਵਾਇਸ ਪ੍ਰਧਾਨ ਜਸਵਿੰਦਰ ਸਿੰਘ ਖੀਵਾ ਅਤੇ ਸੀ.

ਅਜੀਤ ਡੈਸਕ 20-11-2026
ਕੋਟਕਪੂਰਾ, 19 ਨਵੰਬਰ (ਰਿੰਕੂ ਮਲਹੋਤਰਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਸੀਨੀਅਰ ਵਾਇਸ ਪ੍ਰਧਾਨ ਜਸਵਿੰਦਰ ਸਿੰਘ ਖੀਵਾ ਅਤੇ ਸੀ.ਆਰ ਸ਼ੰਕਰ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਵੀਰ ਸਿੰਘ ਸਿੱਧੂ, ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਡੋਡ ਵਲੋਂ ਪਿਛਲੇ ਲੰਮੇ ਸਮੇਂ ਤੋਂ ਅਣ-ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਚਿਰੋਕਣੀ ਮੰਗ ਸਬੰਧੀ ਜਾਣੂੰ ਕਰਵਾਇਆ। ਸਪੀਕਰ ਸੰਧਵਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਲੱਮ ਏਰੀਏ ਵਿਚ ਲੰਮੇ ਸਮੇਂ ਤੋਂ 24 ਘੰਟੇ ਸਸਤੀਆਂ, ਸੌਖੀਆਂ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਅਣ-ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੰਗ ਨੂੰ ਵਿਧਾਨ ਸਭਾ ਵਿਚ ਉਠਾਇਆ ਗਿਆ ਸੀ ਅਤੇ ਉਹ ਲਗਾਤਾਰ ਇਸ ਸਬੰਧੀ ਸਰਕਾਰ ਨਾਲ ਰਾਬਤਾ ਕਾਇਮ ਕਰ ਰਹੇ ਹਨ। ਉਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਉਠਾਈ ਮੰਗ ਨੂੰ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਸਿਹਤ ਵਿਭਾਗ ਵਲੋਂ ਸਿਵਲ ਸਰਜਨਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਕੰਮ ਕਰਦੇ ਅਣ-ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਤੋਂ ਸਵੈ ਘੋਸ਼ਣਾ ਰਾਹੀਂ ਯੋਗਤਾ ਅਤੇ ਤਜ਼ਰਬਾ ਸਰਟੀਫਿਕੇਟ ਇਕੱਤਰ ਕਰਕੇ ਭੇਜੇ ਜਾਣ ਤਾਂ ਜੋ ਸ਼ਾਰਟ ਟਰਮ ਟਰੇਨਿੰਗ ਸ਼ੁਰੂ ਕਰਵਾਈ ਜਾ ਸਕੇ। ਨੁਮਾਇੰਦਿਆਂ ਨੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੇ ਨਵੇਂ ਬਣੇ ਡਾਇਰੈਕਟਰ ਡਾ. ਅਨਿਲ ਗੋਇਲ ਨੂੰ ਵੀ ਇਸ ਮੰਗ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਪ੍ਰੰਤੂ ਸਾਰਥਿਕ ਯਤਨ ਅਤੇ ਮੀਟਿੰਗ ਦੀ ਉਹ ਉਡੀਕ ਕਰ ਰਹੇ ਹਨ। ਇਸ ਮੌਕੇ ਡਾ. ਗੋਪਾਲ ਕਟਾਰੀਆ, ਵੈਦ ਬਗੀਚਾ ਸਿੰਘ, ਡਾ. ਹਰਪਾਲ ਸਿੰਘ, ਡਾ. ਬਲਵਿੰਦਰ ਬਰਗਾੜੀ, ਡਾ. ਸੁਖਜਿੰਦਰ ਸਿੰਘ, ਡਾ. ਜਸਵਿੰਦਰ ਸਿੰਘ ਖੀਵਾ, ਅਮਰਜੀਤ ਸਿੰਘ ਲਾਂਭਵਾਲੀ, ਡਾ. ਰਣਜੀਤ ਸਿੰਘ ਕੋਟਕਪੂਰਾ, ਡਾ. ਜਗਸੀਰ ਸਿੰਘ, ਡਾ. ਦਲਜੀਤ ਸਿੰਘ ਢਿੱਲੋਂ, ਜਸਵਿੰਦਰ ਸਿੰਘ ਖੀਵਾ, ਤਿਲਕ ਰਾਜ ਕੰਬੋਜ, ਰਾਜ ਸਿੰਘ ਪੰਜਗਰਾਈਂ, ਡਾ. ਗਰੋਵਰ ਬਰਗਾੜੀ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਲੇਖ ਤੇ ਕੁਇਜ਼ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਵਿਖਾਈ ਪ੍ਰਤਿਭਾ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਆਪ੍ਰੇਸ਼ਨ ਲੈਂਜ਼ ਕੈਂਪ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।