ਮਲੋਟ, 24 ਨਵੰਬਰ (ਪਾਟਿਲ)- ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ। ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸੁਣਾਈਆਂ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਤੋਂ ਬਾਅਦ ਸਕੂਲ ਦੇ ਸੰਗੀਤ ਵਿਭਾਗ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਨਾਮ ਜਪੋ, ਕਿਰਤ ਕਰੋ, ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਪ੍ਰੇਰਨਾਦਾਇਕ ਵੀਡੀਓ ਵੱਖ-ਵੱਖ ਕਲਾਸਾਂ ਨੂੰ ਦਿਖਾਏ ਗਏ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ।