28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਊਟਸੋਰਸ ਤੇ ਇਨਲਿਸਟਮੈਂਟ ਕਾਮਿਆਂ ਨੂੰ ਨੀਤੀ ’ਚੋਂ ਬਾਹਰ ਕਰਨ ਵਿਰੁੱਧ ਧਰਨਾ ਵਿਧਾਇਕ , ਡਿਪਟੀ ਕਮਿਸ਼ਨਰ ਤੇ ਕਾਰਜਕਾਰੀ ਇੰਜੀਨੀਅਰਾਂ ਨੂੰ ਸੌਂਪੇ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ , 27 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ( ਰਜਿ .) ਦੀ ਜ਼ਿਲ੍ਹਾ ਇਕਾਈ ਵਲੋਂ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੁਆਰਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰਾਂ ਵਿਚ ਕੰਮ ਕਰਦੇ ਆਊਟਸੋਰਸ ਅਤੇ ਇਨਲਿਸਟਮੈਂਟ ਕਾਮਿਆਂ ਨੂੰ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ ’ ਤੇ ਰੱਖਣ ਸੰਬੰਧੀ ਨੀਤੀ ਵਿਚੋਂ ਬਾਹਰ ਕਰਨ ਦੇ ਵਿਰੋਧ ਵਿਚ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 1 ਤੇ 2 ਦੇ ਦਫ਼ਤਰਾਂ ਅੱਗੇ ਇਕ ਰੋਜ਼ਾ ਧਰਨਾ ਦਿੱਤਾ ਗਿਆ ।

‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਨਿਸ਼ਾਨ ਅਕੈਡਮੀ ਔਲਖ ਦਾ ਸ਼ਾਨਦਾਰ ਪ੍ਰਦਰਸ਼ਨ 28-11-2026
ਸ੍ਰੀ ਮੁਕਤਸਰ ਸਾਹਿਬ , 27 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ( ਰਜਿ .) ਦੀ ਜ਼ਿਲ੍ਹਾ ਇਕਾਈ ਵਲੋਂ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੁਆਰਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰਾਂ ਵਿਚ ਕੰਮ ਕਰਦੇ ਆਊਟਸੋਰਸ ਅਤੇ ਇਨਲਿਸਟਮੈਂਟ ਕਾਮਿਆਂ ਨੂੰ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ ’ ਤੇ ਰੱਖਣ ਸੰਬੰਧੀ ਨੀਤੀ ਵਿਚੋਂ ਬਾਹਰ ਕਰਨ ਦੇ ਵਿਰੋਧ ਵਿਚ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 1 ਤੇ 2 ਦੇ ਦਫ਼ਤਰਾਂ ਅੱਗੇ ਇਕ ਰੋਜ਼ਾ ਧਰਨਾ ਦਿੱਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ , ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ , ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਸੇਵਕ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ 24 ਨਵੰਬਰ ਨੂੰ ਜਾਰੀ ਕੀਤੇ ਗਏ ਫ਼ੈਸਲੇ ਤਹਿਤ ਵਿਭਾਗ ਦੇ ਦਫ਼ਤਰੀ ਸਟਾਫ਼ ਵਜੋਂ ਕੰਮ ਕਰਦੇ ਆਊਟਸੋਰਸ ਤੇ ਇਨਲਿਸਟਮੈਂਟ ਕਾਮਿਆਂ ਨੂੰ ਸਰਕਾਰ ਦੀ ਆਊਟਸੋਰਸ ਕਾਮਿਆਂ ਸੰਬੰਧੀ ਨੀਤੀ ਵਿਚੋਂ ਬਾਹਰ ਰੱਖਿਆ ਗਿਆ ਹੈ । ਇਸ ਦੇ ਰੋਸ ਵਜੋਂ ਯੂਨੀਅਨ ਦੀ ਦਫ਼ਤਰੀ ਸਬ - ਕਮੇਟੀ ਵਲੋਂ 27 ਨਵੰਬਰ ਨੂੰ ਪੰਜਾਬ ਭਰ ਦੇ ਕਾਰਜਕਾਰੀ ਇੰਜੀਨੀਅਰਾਂ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਸੀ । ਆਗੂਆਂ ਨੇ ਕਿਹਾ ਕਿ ਦਫ਼ਤਰੀ ਕਾਮੇ ਵੀ ਲੰਮੇ ਸਮੇਂ ਤੋਂ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ , ਇਸ ਲਈ ਉਨ੍ਹਾਂ ਨੂੰ ਵੀ ਸਰਕਾਰ ਦੀ ਨੀਤੀ ਵਿਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ । ਇਸ ਦੌਰਾਨ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ , ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 1 ਤੇ 2 ਨੂੰ ਮੰਗ ਪੱਤਰ ਸੌਂਪੇ ਗਏ । ਇਸ ਤੋਂ ਇਲਾਵਾ ਨਿਗਰਾਨ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਨਾਲ ਵੀ ਮੀਟਿੰਗ ਕਰਕੇ ਕਾਮਿਆਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਗਈ । ਇਸ ਮੌਕੇ ਜਸਬੀਰ ਕੌਰ , ਹਰਪ੍ਰੀਤ ਕੌਰ , ਗੁਰਦੀਪ ਕੌਰ , ਮੁਸਕਾਨ , ਬਬੀਤਾ , ਹਰਜੀਤ ਸਿੰਘ , ਤਰਲੋਕ ਸਿੰਘ , ਜਸਬੀਰ ਸਿੰਘ ਕਾਲਾ , ਦਵਿੰਦਰ , ਗਗਨਦੀਪ ਸਿੰਘ , ਸੁਖਵਿੰਦਰ ਸਿੰਘ , ਜਸਪਾਲ ਸਿੰਘ ਅਤੇ ਸੁਭਾਸ਼ ਕੁਮਾਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਪੈਨਸ਼ਨਰਜ਼ ਦਿਵਸ ਸੰਬੰਧੀ ਮਲੋਟ ਸ਼ਹਿਰ ਦੀਆਂ ਦੋ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।