ਮਾਨਸਾ, 1 ਅਪ੍ਰੈਲ (ਵਿ.ਪ੍ਰਤੀ.)- ਥਾਣਾ ਸਦਰ ਮਾਨਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਤੋਤਾ ਸਿੰਘ ਵਾਸੀ ਬੁਰਜਰਾਠੀ ਨੇ ਲਿਖਾਈ ਰਿਪੋਰਟ 'ਚ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਪਿੰਡ ਭਾਈ ਦੇਸਾ ਦੇ ਬੱਸ ਸਟੈਂਡ ਮੁੱਖ ਸੜਕ 'ਤੇ ਦੁਕਾਨਾਂ ਕੋਲ ਖੜ੍ਹਾ ਕੇ ਡਿਊਟੀ 'ਤੇ ਚਲਾ ਗਿਆ | ਜਦ ਵਾਪਸ ਆ ਕੇ ਵੇਖਿਆ ਤਾਂ ਮੋਟਰਸਾਈਕਲ ਗ਼ਾਇਬ ਸੀ, ਜਿਸ ਨੂੰ ਕੋਈ ਚੋਰੀ ਕਰ ਕੇ ਲੈ ਗਿਆ | ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |