ਭੀਖੀ, 1 ਅਪ੍ਰੈਲ (ਪ. ਪ.)- ਸਮੂਹ ਸਾਂਝੀਆਂ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਨਵੇਂ ਕਿਰਤ ਕਾਨੂੰਨਾਂ ਦੇ ਵਿਰੋਧ 'ਚ ਸਥਾਨਕ ਕਸਬੇ ਵਿਖੇ ਕਾਲਾ ਦਿਵਸ ਮਨਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਨਵੇਂ ਕਿਰਤ ਕਾਨੂੰਨ ਆਉਣ ਨਾਲ ਮਜ਼ਦੂਰ ਵਰਗ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਵੇਗਾ ਅਤੇ ਕੁਰਬਾਨੀਆਂ ਦੇ ਕੇ ਹਾਸਲ ਕੀਤੇ ਹੱਕਾਂ 'ਚੋਂ 8 ਘੰਟੇ ਦੀ ਦਿਹਾੜੀ ਵਰਗੇ ਅਹਿਮ ਹੱਕ ਵੀ ਖ਼ਤਰੇ 'ਚ ਪੈ ਜਾਣਗੇ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਧਰਨੇ, ਮੁਜ਼ਾਹਰੇ ਅਤੇ ਹੜਤਾਲ ਕਰਨ ਦਾ ਜੋ ਕਾਨੂੰਨੀ ਅਧਿਕਾਰ ਹੈ, ਉਹ ਵੀ ਘਟਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਵੇਂ ਕਿਰਤ ਕਾਨੂੰਨ ਲਾਗੂ ਹੋਣ ਨਾਲ ਬੇਰੁਜ਼ਗਾਰੀ ਵਧਣ ਦੇ ਨਾਲ ਹੀ ਵੱਡੀ ਗਿਣਤੀ 'ਚ ਲੋਕ ਰੋਜ਼ਗਾਰ ਤੋਂ ਵਾਂਝੇ ਹੋ ਸਕਦੇ ਹਨ, ਜਿਸ ਨਾਲ ਕਾਰਪੋਰੇਟ ਘਰਾਣਿਆਂ ਨੂੰ ਸਸਤੀ ਮਜ਼ਦੂਰੀ ਉਪਲਬਧ ਹੋਵੇਗੀ | ਉਨ੍ਹਾਂ ਐਲਾਨ ਕੀਤਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ 1 ਮਈ ਨੂੰ ਵੱਡੇ ਪੱਧਰ 'ਤੇ ਲਾਮਬੰਦੀ ਕਰ ਕੇ ਸੰਘਰਸ਼ ਨੂੰ ਜਿੱਤ ਤੱਕ ਲੈ ਕੇ ਜਾਇਆ ਜਾਵੇਗਾ | ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਰਮਨ ਕੁਮਾਰ, ਸਤਵਿੰਦਰ ਸਿੰਘ ਸਰਕਲ ਸਕੱਤਰ, ਜਸਪਾਲ ਅਤਲਾ ਸਹਾਇਕ ਸਰਕਲ ਸਕੱਤਰ, ਇੰਪਲਾਈਜ਼ ਫੈਡਰੇਸ਼ਨ ਦੇ ਜ਼ੋਨ ਕਨਵੀਨਰ ਉੱਗਰ ਸਿੰਘ, ਸੰਦੀਪ ਸਿੰਘ ਸਬ ਡਵੀਜ਼ਨ ਖ਼ਜ਼ਾਨਚੀ, ਪਾਵਰ ਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਕਾਲਾ ਸਿੰਘ ਸਮਾਓਾ, ਪੈਨਸ਼ਨਰ ਐਸੋਸੀਏਸ਼ਨ ਦੇ ਜਗਤਾਰ ਸਿੰਘ ਬੱਪੀਆਣਾ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |
ਨਵੇਂ ਕਿਰਤ ਕਾਨੂੰਨਾਂ ਦਾ ਕਾਲਾ ਦਿਨ ਮਨਾ ਕੇ ਵਿਰੋਧ ਕੀਤਾ <br/>
ਭੀਖੀ ਵਿਖੇ ਨਵੇਂ ਕਿਰਤ ਕਾਨੂੰਨਾਂ ਦੇ ਵਿਰੋਧ 'ਚ ਰੋਸ ਪ੍ਰਗਟਾਉਂਦੇ ਹੋਏ ਆਗੂ | ਅਜੀਤ ਤਸਵੀਰ<br/>
02-04-2026