ਬੁਢਲਾਡਾ, 1 ਅਪ੍ਰੈਲ (ਸਵਰਨ ਸਿੰਘ ਰਾਹੀ)- ਚਾਰ ਲੇਬਰ ਕੋਡ ਖ਼ਿਲਾਫ਼ ਦੇਸ਼ ਵਿਆਪੀ ਕਾਲਾ ਦਿਵਸ ਮਨਾਉਣ ਦੇ ਦਿੱਤੇ ਸੱਦੇ ਤਹਿਤ ਆਲ ਇੰਡੀਆ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨ (ਏਕਟੂ), ਪੱਲੇਦਾਰ ਯੂਨੀਅਨਾਂ, ਕਿਸਾਨ ਯੂਨੀਅਨਾਂ ਅਤੇ ਲਿਬਰੇਸ਼ਨ ਵਲੋਂ ਕਾਲੇ ਝੰਡਿਆਂ ਨਾਲ ਮੁਜ਼ਾਹਰਾ ਕਰਨ ਉਪਰੰਤ ਰੇਲਵੇ ਸਟੇਸ਼ਨ ਚੌਂਕ 'ਚ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਕਾ. ਰਾਜਵਿੰਦਰ ਸਿੰਘ ਰਾਣਾ, ਜੀਤ ਸਿੰਘ ਬੋਹਾ, ਨਿਰਮਲ ਸਿੰਘ, ਅੰਮਿ੍ਤਪਾਲ ਸਿੰਘ, ਸੁਰੇਸ਼ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ ਲੱਖੀ, ਤਰਸੇਮ ਸਿੰਘ ਬਹਾਦਰਪੁਰ, ਬਲਵਿੰਦਰ ਸਿੰਘ ਘਰਾਂਗਣਾ, ਭੋਲਾ ਗੁੜੱਦੀ, ਭਜਨ ਸਿੰਘ ਘੁੰਮਣ, ਗੁਰਤੇਜ ਸਿੰਘ ਬਰ੍ਹੇ, ਦਰਸ਼ਨ ਸਿੰਘ ਮੰਘਾਣੀਆਂ, ਅਮਰੀਕ ਸਿੰਘ ਫਫੜੇ ਭਾਈਕੇ, ਭੋਲਾ ਸਿੰਘ ਅੜਕਵਾਸ, ਜੁੰਮਾ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿਤਾਂ 'ਚ ਭੁਗਤ ਰਹੀ ਹੈ, ਇਸ ਕਰ ਕੇ ਹੀ ਮੁਨਾਫ਼ੇ ਦੀ ਹੋੜ 'ਚ, ਕਿਰਤ ਕਾਨੂੰਨ ਭੰਗ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਤਕਨੀਕ ਦੇ ਇਸ ਯੁੱਗ 'ਚ ਕੰਮ ਦੇ ਘੰਟੇ 6 ਕੀਤੇ ਜਾਣ, ਮਜ਼ਦੂਰਾਂ ਦੀਆਂ ਘੱਟੋ ਘੱਟ ਉਜ਼ਰਤਾਂ 'ਚ ਵਾਧਾ ਕੀਤਾ ਜਾਵੇ ਪਰ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਮਜ਼ਦੂਰਾਂ ਦੇ ਹੱਕਾਂ ਨੂੰ ਅਣਗੌਲਿਆ ਕਰ ਕੇ ਚਾਰ ਲੇਬਰ ਕੋਡ ਨੂੰ ਲਾਗੂ ਕਰਨ ਜਾ ਰਹੀ ਹੈ | ਆਗੂਆਂ ਨੇ ਅਮਰੀਕਾ-ਇਜ਼ਰਾਇਲ ਵਲੋਂ ਇਰਾਨ ਖ਼ਿਲਾਫ਼ ਕੀਤੀ ਜਾ ਰਹੀ ਬੇਲੋੜੀ ਜੰਗ ਖ਼ਿਲਾਫ਼ ਮੋਦੀ ਦਾ ਅਮਰੀਕਾ ਦੇ ਹੱਕ 'ਚ ਭੁਗਤਣਾ ਸਾਡੀ ਵਿਦੇਸ਼ ਨੀਤੀ ਦੇ ਖਿਲਾਫ ਹੈ, ਜਿਸ ਦਾ ਖ਼ਮਿਆਜ਼ਾ ਪੂਰੇ ਦੇਸ਼ ਨੂੰ ਭੁਗਤਣਾ ਪੈ ਰਿਹਾ ਹੈ |
ਕਿਰਤ ਕਾਨੂੰਨਾਂ ਦੇ ਲੇਬਰ ਕੋਡ ਲਿਆਉਣ ਖ਼ਿਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ <br/>
ਬੁਢਲਾਡਾ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜਦੇ ਹੋਏ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂ | ਤਸਵੀਰ : ਟੋਨੀ ਬੁਢਲਾਡਾ<br/>
02-04-2026