28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਐਫ.ਐਸ.ਡੀ. ਸਕੂਲ ਦੀ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 02-04-2026
ਜੌੜਕੀਆਂ, 1 ਅਪ੍ਰੈਲ (ਲੱਕਵਿੰਦਰ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 5ਵੀਂ ਕਲਾਸ ਦੇ ਨਤੀਜਿਆਂ 'ਚ ਸਥਾਨਕ ਐਫ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਫ਼ੌਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਤੀਕ ਸਿੰਘ ਬਰਾੜ ਨੇ 500 ਨੰਬਰਾਂ 'ਚੋਂ 497, ਹਰਦਿਆਲ ਸਿੰਘ ਵੜੈਚ ਨੇ 495 ਅਤੇ ਹਰਸੀਰਤ ਕੌਰ ਨੇ 491 ਅੰਕ ਹਾਸਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸੰਸਥਾ ਦੇ ਪ੍ਰਧਾਨ ਜਥੇਦਾਰ ਗੁਰਜੰਟ ਸਿੰਘ ਮੀਆਂ ਨੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪ੍ਰਭਜੋਤ ਕੌਰ, ਰਮਨਦੀਪ ਕੌਰ, ਰਾਜਵਿੰਦਰ ਸਿੰਘ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੈੱਡ ਟੀਚਰ ਭਗਵੰਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਝੁਨੀਰ ਵਿਖੇ ਚੋਰ ਏ. ਟੀ. ਐਮ. ਮਸ਼ੀਨ ਪੁੱਟ ਕੇ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।