28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਹੈੱਡ ਟੀਚਰ ਭਗਵੰਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ <br/>

ਅਜੀਤ ਡੈਸਕ 02-04-2026
ਮਾਨਸਾ, 1 ਅਪ੍ਰੈਲ (ਧਾਲੀਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਭਲਾਈਕੇ ਦੇ ਹੈੱਡ ਟੀਚਰ ਭਗਵੰਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸੀ.ਐਚ.ਟੀ. ਅਮਰਜੀਤ ਕੌਰ ਨੇ ਦੱਸਿਆ ਕਿ ਭਗਵੰਤ ਸਿੰਘ ਨੇ ਸਿੱਖਿਆ ਵਿਭਾਗ ਵਿਚ 24 ਸਾਲ ਮਿਹਨਤ ਲਗਨ ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਸੈਂਕੜੇ ਬੱਚਿਆਂ ਦੀ ਜ਼ਿੰਦਗੀ ਨੂੰ ਤਰਾਸ਼ਣ 'ਚ ਅਹਿਮ ਭੂਮਿਕਾ ਨਿਭਾਈ | ਬੁਲਾਰਿਆਂ ਨੇ ਕਿਹਾ ਕਿ ਅਧਿਆਪਕ ਸਮਾਜ ਦਾ ਉੱਸਰਈਆ ਹੁੰਦੇ ਹਨ, ਨੂੰ ਆਪਣਾ ਫ਼ਰਜ਼ ਸਮਝ ਕੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਚਾਹੀਦਾ ਹੈ | ਉਨ੍ਹਾਂ ਸੇਵਾ ਮੁਕਤ ਹੋਏ ਅਧਿਆਪਕ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਜੀਵਨ ਤੋਂ ਸਿੱਖਣ ਤੋਂ ਲੋੜ ਹੈ | ਇਸ ਸੱਤਪਾਲ ਸਿੰਘ, ਸੁਖਪ੍ਰੀਤ ਕੌਰ, ਕਿਰਨਜੀਤ ਕੌਰ, ਹਰਜੀਤ ਸਿੰਘ, ਜਸਵਿੰਦਰ ਸਿੰਘ ਕਾਨ, ਬਲਵੰਤ ਸਿੰਘ ਬੰਟੀ, ਸਰਪੰਚ ਗੁਰਸੇਵਕ ਸਿੰਘ, ਐਸ.ਐਮ.ਸੀ. ਚੇਅਰਮੈਨ ਬਲਕਰਨ ਸਿੰਘ, ਕੁਲਜੀਤਪਾਲ ਸਿੰਘ ਇੰਸਪੈਕਟਰ ਮਾਰਕਫੈੱਡ, ਕੰਵਲਪਾਲ ਸਿੰਘ ਕੇ.ਪੀ. ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਵਿਧਾਇਕ ਬਣਾਂਵਾਲੀ ਵਲੋਂ ਸਰਦੂਲਗੜ੍ਹ ਦੇ ਗੜੇ੍ਹਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ <br/> ਅਗਲੀ ਖ਼ਬਰ ਐਫ.ਐਸ.ਡੀ. ਸਕੂਲ ਦੀ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।