ਝੁਨੀਰ, 1 ਅਪ੍ਰੈਲ (ਸੰਜੀਵ ਸਿੰਗਲਾ)- ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਸਰਦੂਲਗੜ੍ਹ ਅਤੇ ਸਰਬਸਾਂਝੀ ਲੋਕ ਸੇਵਾ ਸੁਸਾਇਟੀ ਵਲੋਂ ਪਿੰਡ ਫ਼ਤਿਹਪੁਰ ਵਿਖੇ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਸਾਬਕਾ ਐਮ.ਐਲ ਏ ਅਜੀਤ ਇੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸ਼ੰਕਰਾ ਅੱਖਾਂ ਦਾ ਹਸਪਤਾਲ ਦੀ ਟੀਮ ਨੇ 250 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰ ਕੇ 24 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ | ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਬਰਾਂਚ ਝੁਨੀਰ ਦੇ ਸੰਜੀਵ ਗਰਗ ਅਤੇ ਨਰਿੰਦਰ ਕੁਮਾਰ ਕਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਲੋਂ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ, ਤਾਂ ਜੋ ਨੌਜਵਾਨਾਂ ਨੂੰ ਮਨੁੱਖਤਾ ਦੇ ਭਲੇ ਕਾਰਜਾਂ 'ਚ ਲਗਾਇਆ ਜਾ ਸਕੇ |