23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਾਂਝ ਕੇਂਦਰ ਨੇ ਨਵਾਂ ਪਿੰਡ ਭੱਠੇ ਵਿਖੇ ਕਰਵਾਇਆ ਨਸ਼ੇ ਅਤੇ ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਸੈਮੀਨਾਰ

ਕਪੂਰਥਲਾ , 22 ਅਗਸਤ ( ਸਡਾਨਾ )- ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਡਾ . ਮੁਕੇਸ਼ ਕੁਮਾਰ ਤੇ ਡੀ .

ਅਜੀਤ ਡੈਸਕ 23-08-2026
ਕਪੂਰਥਲਾ , 22 ਅਗਸਤ ( ਸਡਾਨਾ )- ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਡਾ . ਮੁਕੇਸ਼ ਕੁਮਾਰ ਤੇ ਡੀ . ਐਸ . ਪੀ . ਸਬ ਡਵੀਜ਼ਨ ਡਾ . ਸ਼ੀਤਲ ਸਿੰਘ ਦੀ ਅਗਵਾਈ ਹੇਠ ਨਵਾਂ ਪਿੰਡ ਭੱਠੇ ਵਿਖੇ ਨਸ਼ਿਆਂ ਅਤੇ ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਏ . ਐਸ . ਆਈ . ਤਰਸੇਮ ਸਿੰਘ ਤੇ ਸਾਂਝ ਕੇਂਦਰ ਦੇ ਸਟਾਫ਼ ਵਲੋਂ ਕਰਵਾਏ ਸੈਮੀਨਾਰ ਦੌਰਾਨ ਨੁੱਕੜ ਨਾਟਕ ਵੀ ਕਰਵਾਇਆ ਗਿਆ , ਜਿਸ ਦੇ ਕਲਾਕਾਰਾਂ ਨੇ ਬਹੁਤ ਹੀ ਵਧੀਆ ਪੇਸ਼ਕਾਰੀ ਕਰਦਿਆਂ ਪਿੰਡ ਵਾਸੀਆਂ ਤੇ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਤੇ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲਾਮਬੰਦ ਹੋਣ | ਇਸ ਮੌਕੇ ਡੀ . ਐਸ . ਪੀ . ਡਾ . ਸ਼ੀਤਲ ਸਿੰਘ ਨੇ ਵੀ ਸੰਬੋਧਨ ਕਰਦਿਆਂ ਹਾਜ਼ਰਾਂ ਨੂੰ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਦੀ ਸੂਚਨਾ ਮਿਲਣ ‘ ਤੇ ਤੁਰੰਤ ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ ਜਾਵੇ | ਏ . ਐਸ . ਆਈ . ਬਲਬੀਰ ਸਿੰਘ ਨੇ ਦੱਸਿਆ ਕਿ ਅਜਿਹੇ ਜਾਗਰੂਕਤਾ ਕੈਂਪ ਜ਼ਿਲ੍ਹੇ ਦੇ ਵੱਖ - ਵੱਖ ਪਿੰਡਾਂ ਵਿਚ ਆਉਂਦੇ ਦਿਨਾਂ ਦੌਰਾਨ ਲਗਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਇਸ ਤੋਂ ਬਚਾਇਆ ਜਾ ਸਕੇ | ਇਸ ਮੌਕੇ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਤੋਂ ਇਲਾਵਾ ਹੋਰ ਸਾਂਝ ਕੇਂਦਰ ਦੇ ਮੈਂਬਰ ਤੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਬਰਤਾਨੀਆ ਦੇ ਸੰਸਦ ਮੈਂਬਰ ਢੇਸੀ ਵਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਕਾਲੀ ਵੇਈਂ ’ਚ ਪਾਣੀ ਦਾ ਪੱਧਰ ਵਧਿਆ, ਲਾਗਲੇ ਖੇਤਾਂ ਦੀਆਂ ਫ਼ਸਲਾਂ ਪਾਣੀ ਹੇਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।