ਕਪੂਰਥਲਾ , 22 ਅਗਸਤ ( ਵਿ . ਪ੍ਰ .)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦੇ ਬੀ . ਐਸ . ਸੀ . ਫ਼ੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਹਸਤਕਲਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਉੱਘੀ ਫਰੀਲਾਂਸਰ ਆਰਟਿਸਟ ਮਿਸ ਰਿੱਤੂ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਹਸਤਕਲਾ ਦੀਆਂ ਤਕਨੀਕਾਂ ਦੀ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟਰੇਨਿੰਗ ਦਿੱਤੀ | ਇਸ ਮੌਕੇ ਉਚੇਚੇ ਤੌਰ ‘ ਤੇ ਸ਼ਾਮਲ ਹੋਏ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਨੇ ਕਿਹਾ ਕਿ ਵਰਕਸ਼ਾਪ ਵਿਦਿਆਰਥੀਆਂ ਦੇ ਪ੍ਰੈਕਟੀਕਲ ਗਿਆਨ ਨੂੰ ਬੜ੍ਹਾਵਾ ਦੇਣ ਲਈ ਲਾਭਦਾਇਕ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਵਿਵਹਾਰਿਕ ਲੋੜਾਂ ਅਨੁਸਾਰ ਤਿਆਰ ਕਰਨਾ ਹੈ | ਡਾਇਰੈਕਟਰ ਰੁਚੀ ਆਨੰਦ ਨੇ ਕਿਹਾ ਕਿ ਫ਼ੈਸ਼ਨ ਡਿਜ਼ਾਈਨਿੰਗ ਵਿਚ ਹਸਤਕਲਾ ਦਾ ਇਕ ਵਿਸ਼ੇਸ਼ ਮਹੱਤਵ ਹੈ | ਕਾਲਜ ਦੇ ਪਿ੍ੰਸੀਪਲ ਡਾ . ਅਮਰਪ੍ਰੀਤ ਸਿੰਘ ਨੇ ਰਿਸੋਰਸ ਪਰਸਨ ਵਲੋਂ ਵਰਕਸ਼ਾਪ ਵਿਚ ਸ਼ਮੂਲੀਅਤ ਕਰਨ ‘ ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਵਰਕਸ਼ਾਪ ਦੀ ਸਮਾਪਤੀ ‘ ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ |