23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਲਾਟੀਆਂਵਾਲ ਵਿਖੇ ਪੁਲਿਸ ਨਾਕੇ ਦੌਰਾਨ ਕਾਬੂ ਕੀਤੇ ਨਸ਼ੇ ਦੇ ਆਦੀ 3 ਨੌਜਵਾਨ ਪਰਿਵਾਰ ਹਵਾਲੇ ਕੀਤੇ

ਡਡਵਿੰਡੀ , 22 ਅਗਸਤ ( ਦਿਲਬਾਗ ਸਿੰਘ ਝੰਡ )- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੇ ਨਾਲ - ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਬਾਹਰ ਕੱਢਣ ਲਈ ਵੀ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ | ਇਸੇ ਤਹਿਤ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਸਬ ਇੰਸਪੈਕਟਰ ਦਵਿੰਦਰ ਪਾਲ ਦੀ ਅਗਵਾਈ ਵਿਚ ਕਮਾਲਪੁਰ , ਅੱਲਾ ਦਿੱਤਾ , ਲਾਟੀਆਂਵਾਲ ਅਤੇ ਸੇਂਚਾ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ( ਵੀਡੀਸੀ ) ਦੇ ਸਹਿਯੋਗ ਨਾਲ ਲਾਟੀਆਂਵਾਲ ਨੇੜੇ ਪੁਲਿਸ ਨਾਕਾ ਲਗਾਇਆ ਗਿਆ ਅਤੇ ਨਸ਼ਾ ਵੇਚਣ ਵਾਲੇ ਤਸਕਰਾਂ ਖ਼ਿਲਾਫ਼ ਸਰਚ ਅਪ੍ਰੇਸ਼ਨ ਚਲਾਇਆ ਗਿਆ | ਇਸ ਮੌਕੇ ਮੁੱਖ ਥਾਣਾ ਅਫਸਰ ਸੁਲਤਾਨਪੁਰ ਲੋਧੀ ਸਬ ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਕਾਰਵਾਈ ਦੌਰਾਨ ਨਸ਼ੇ ਦੇ ਆਦੀ 3 ਨੌਜਵਾਨਾਂ ਨੂੰ ਪੁਲਿਸ ਵੱਲੋਂ ਫੜਿਆ ਗਿਆ , ਜਿਨ੍ਹਾਂ ਨੂੰ ਪਿੰਡ ਦੇ ਸਰਪੰਚਾਂ , ਨੰਬਰਦਾਰਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਦੀ ਰਹਿਨੁਮਾਈ ਹੇਠ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਸਮਝਾਇਆ ਗਿਆ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਪਿੰਡ ਦੀਆਂ ਪੰਚਾਇਤਾਂ ਦੇ ਹਵਾਲੇ ਕਰਦਿਆਂ ਤਾਕੀਦ ਕੀਤੀ ਕਿ ਲੋੜ ਪੈਣ ‘ ਤੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਨਸ਼ਾ ਛਡਾਊ ਕੇਂਦਰਾਂ ਵਿਚ ਵੀ ਭੇਜਿਆ ਜਾਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਸੁਧਾਰਨ ਦੇ ਨਾਲ - ਨਾਲ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਾ ਵੇਚਣ ਦੀ ਜਾਣਕਾਰੀ ਹੈ ਤਾਂ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ | ਪੁਲਿਸ ਦੇ ਇਸ ਵਿਸ਼ੇਸ਼ ਉਪਰਾਲੇ ਦੀ ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ | ਇਸ ਮੌਕੇ ਉਕਤ ਪਿੰਡਾਂ ਦੇ ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ |

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਪ੍ਰਵਾਸੀ ਪੰਜਾਬੀ ਲੇਖਿਕਾ ਬੀਬੀ ਸਰਬਜੀਤ ਸਿੰਘ ਜਰਮਨੀ ਦਾ ਸਨਮਾਨ ਅਗਲੀ ਖ਼ਬਰ ਨਡਾਲਾ ਵਿਚ ਚੋਰਾਂ ਦਾ ਆਤੰਕ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।