24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨ ਅਨੁਰਾਧਾ ਬੰਗਾ ਨੇ ਸੰਭਾਲਿਆ ਅਹੁਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਬੰਸਪੁਰ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ’ਚ ਚੰਗੇ ਸਥਾਨ ਹਾਸਲ ਕੀਤੇ

ਫਗਵਾੜਾ, 23 ਅਗਸਤ (ਹਰਜੋਤ ਸਿੰਘ ਚਾਨਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਬੰਸਪੁਰ ਦੇ ਖਿਡਾਰੀਆਂ ਨੇ 70ਵੀਆਂ ਪੰਜਾਬ ਰਾਜ ਜ਼ੋਨਲ ਪੱਧਰੀ ਸਕੂਲ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮ ਰੌਸ਼ਨ ਕੀਤਾ ਹੈ | ਸਕੂਲ ਇੰਚਾਰਜ ਰਾਜਪ੍ਰੀਤ ਕੌਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਵਿਖੇ ਆਯੋਜਿਤ ਜ਼ੋਨਲ ਪੱਧਰੀ ਖੇਡਾਂ ‘ਚ ਸਕੂਲ ਦੇ ਖਿਡਾਰੀਆਂ ਨੇ ਅੰਡਰ-14 ਤੇ ਅੰਡਰ-17 ਵਰਗਾਂ ਦੇ ਵੱਖ-ਵੱਖ ਮੁਕਾਬਲਿਆਂ ‘ਚ ਜ਼ੋਰ ਨਾਲ ਹਿੱਸਾ ਲਿਆ | ਸਕੂਲ ਦੇ ਖਿਡਾਰੀਆਂ ਨੇ ਖੋ-ਖੋ ਤੇ ਬੈਡਮਿੰਟਨ ਦੇ ਵੱਖ-ਵੱਖ ਮੁਕਾਬਲਿਆਂ ‘ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਈ ਅਹਿਮ ਸਥਾਨ ਹਾਸਲ ਕੀਤੇ | ਖੋ-ਖੋ ਦੇ ਅੰਡਰ-17 ਤੇ ਅੰਡਰ-14 ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗੇ ਆਪਣੇ ਨਾਮ ਕੀਤੇ | ਇਸੇ ਤਰ੍ਹਾਂ ਖੋ-ਖੋ ਅੰਡਰ-14 ਲੜਕੀਆਂ ਦੀ ਸਕੂਲ ਟੀਮ ਨੇ ਵੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਮਗਾ ਜਿੱਤਿਆ | ਬੈਡਮਿੰਟਨ ਅੰਡਰ-17 ਲੜਕਿਆਂ ਦੀ ਟੀਮ ਨੇ ਵੀ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਹੈ | ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਤੇ ਜ਼ੋਨਲ ਪੱਧਰੀ ਸਕੂਲ ਖੇਡਾਂ ਦੀ ਕਮੇਟੀ ਵੱਲੋਂ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਚ ਗਣਿਤ ਮਾਸਟਰ ਸਤਨਾਮ ਸਿੰਘ, ਕੋਚ ਗੁਰਦੀਪ ਸਿੰਘ ਡੁਮੇਲੀ, ਕੁਲਵੀਰ ਸਿੰਘ ਤੇ ਪਵਨ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ | ਉਨ੍ਹਾਂ ਨੇ ਖਿਡਾਰੀਆਂ ਨੂੰ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਪੂਰੀ ਮਿਹਨਤ ਅਤੇ ਲਗਨ ਨਾਲ ਸਿਖਲਾਈ ਦਿੱਤੀ | ਸਕੂਲ ਵਾਪਸੀ ‘ਤੇ ਜੇਤੂ ਖਿਡਾਰੀਆਂ ਤੇ ਕੋਚਿੰਗ ਟੀਮ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ | ਸਕੂਲ ਇੰਚਾਰਜ ਰਾਜਪ੍ਰੀਤ ਕੌਰ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਲੈਕ. ਕੁਸੁਮ, ਉਪਾਸਨਾ ਮਦਾਨ, ਸੁਮੀਤ ਕੌਰ ਆਦਿ ਸ਼ਾਮਿਲ ਸਨ |

ਅਜੀਤ ਡੈਸਕ 24-08-2026

ਪਿਛਲੀ ਖ਼ਬਰ ਜੱਗਾ ਜੱਲੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ ਕਰਨ ਦਾ ਸਵਾਗਤ ਅਗਲੀ ਖ਼ਬਰ 50 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।