25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. ’ਚ ਤੀਜ ਕਮ ਫਰੈਸ਼ਰ ਪਾਰਟੀ ਸਬੰਧੀ ਸਮਾਗਮ

ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ.

ਅਜੀਤ ਡੈਸਕ 25-08-2026
ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਤੀਜ ਕਮ ਫਰੈਸ਼ਰ ਪਾਰਟੀ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ , ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਸਕੂਲ ਦੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ | ਉਪਰੰਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਤੀਜ ਕੁਈਨ ਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ | ਵੱਖ-ਵੱਖ ਪੜਾਵਾਂ ਨੂੰ ਪਾਰ ਕਰਦਿਆਂ ਸਕੂਲ ਦੀ ਵਿਦਿਆਰਥਣ ਦਿਵਜੋਤ ਕੌਰ ਨੇ ਮਿਸ ਤੀਜ ਦਾ ਖ਼ਿਤਾਬ ਜਿੱਤਣ ਵਿਚ ਸਫ਼ਲ ਹੋਈ | ਜਦਕਿ ਰਵਨੀਤ ਕੌਰ ਨੇ ਦੂਜਾ ਤੇ ਹਰਗੁਣ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਗੁਰਸਿਮਰਤ ਕੌਰ ਮਿਸ ਬਬਲੀ ਸਮਾਈਲ ਤੇ ਅੰਸ਼ਦੀਪ ਕੌਰ ਮਿਸ ਗਰੇਸ ਫੁੱਲ ਦਾ ਖ਼ਿਤਾਬ ਪ੍ਰਾਪਤ ਕੀਤਾ | ਲੜਕਿਆਂ ਦੇ ਮੁਕਾਬਲੇ ਵਿਚ ਮਨਰਾਜ ਸਿੰਘ ਮਿਸਟਰ ਫਰੈਸ਼ਰ, ਅਦਿੱਤਿਆ ਪਹਿਲੇ, ਅਨੁਰਾਜ ਪਟੇਲ ਦੂਜੇ ਸਥਾਨ ‘ਤੇ ਰਹੇ | ਜਦਕਿ ਇਸ਼ਪ੍ਰੀਤ ਮਿਸਟਰ ਹੈਾਡਸਮ ਤੇ ਮਹਿਤਾਬ ਸਿੰਘ ਨੇ ਬੈੱਸਟ ਟਰਬਨ ਦਾ ਖ਼ਿਤਾਬ ‘ਤੇ ਕਬਜ਼ਾ ਕੀਤਾ | ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਅਰਚਨਾ ਸ਼ਰਮਾ ਤੇ ਹਰਪ੍ਰੀਤ ਕੌਰ ਨੇ ਨਿਭਾਈ | ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੇ ਤੀਜ ਕੁਈਨ ਤੇ ਮਿਸਟਰ ਫਰੈਸ਼ਰ ਤੇ ਹੋਰ ਵੱਖ-ਵੱਖ ਖ਼ਿਤਾਬ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ ਤਹਿਤ’ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀਆਂ ਬੀ.ਕਾਮ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।