28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਇਲਾਕੇ ਵਿਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ - ਐਸ.ਐਚ.ਓ. ਭੁਲੱਥ ਥਾਣਾ ਭੁਲੱਥ ਵਿਖੇ ਨਵੇਂ ਆਏ ਐਸ.ਐਚ.ਓ. ਵਲੋਂ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ

ਭੁਲੱਥ, 26 ਅਗਸਤ (ਮਨਜੀਤ ਸਿੰਘ ਰਤਨ)-ਇਲਾਕੇ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੈ | ਇਹ ਪ੍ਰਗਟਾਵਾ ਥਾਣਾ ਭੁਲੱਥ ਵਿਖੇ ਨਵੇਂ ਆਏ ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਕੀਤੀ ਗਈ ਪਲੇਠੀ ਮੀਟਿੰਗ ਦੌਰਾਨ ਕੀਤਾ | ਮੀਟਿੰਗ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ, ਅਮਨ-ਕਾਨੂੰਨ ਦੀ ਸਥਿਤੀ, ਟ੍ਰੈਫਿਕ ਵਿਵਸਥਾ ਅਤੇ ਪੁਲਿਸ-ਪਬਲਿਕ ਸਬੰਧਾਂ ਸਮੇਤ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਥਾਣਾ ਮੁਖੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ | ਮੀਟਿੰਗ ਦੇ ਅੰਤ ਵਿਚ ਪੱਤਰਕਾਰਾਂ ਨੇ ਥਾਣਾ ਮੁਖੀ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਨਿਰਪੱਖ ਢੰਗ ਨਾਲ ਉਜਾਗਰ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ |

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਭੁਲੱਥ ਸਬ ਇੰਸਪੈਕਟਰ ਹਰਜਿੰਦਰ ਸਿੰਘ | ਤਸਵੀਰ. ਮਨਜੀਤ ਸਟੂਡੀਓ 27-08-2026
ਭੁਲੱਥ, 26 ਅਗਸਤ (ਮਨਜੀਤ ਸਿੰਘ ਰਤਨ)-ਇਲਾਕੇ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੈ | ਇਹ ਪ੍ਰਗਟਾਵਾ ਥਾਣਾ ਭੁਲੱਥ ਵਿਖੇ ਨਵੇਂ ਆਏ ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਕੀਤੀ ਗਈ ਪਲੇਠੀ ਮੀਟਿੰਗ ਦੌਰਾਨ ਕੀਤਾ | ਮੀਟਿੰਗ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ, ਅਮਨ-ਕਾਨੂੰਨ ਦੀ ਸਥਿਤੀ, ਟ੍ਰੈਫਿਕ ਵਿਵਸਥਾ ਅਤੇ ਪੁਲਿਸ-ਪਬਲਿਕ ਸਬੰਧਾਂ ਸਮੇਤ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਥਾਣਾ ਮੁਖੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ | ਮੀਟਿੰਗ ਦੇ ਅੰਤ ਵਿਚ ਪੱਤਰਕਾਰਾਂ ਨੇ ਥਾਣਾ ਮੁਖੀ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਨਿਰਪੱਖ ਢੰਗ ਨਾਲ ਉਜਾਗਰ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ |
ਪਿਛਲੀ ਖ਼ਬਰ 1135 ਮਹਿਲਾ ਸਤਿਕਾਰ ਸਖੀਆਂ ਨੂੰ 39.18 ਲੱਖ ਦੀ ਸਨਮਾਨ ਰਾਸ਼ੀ ਮਿਲੀ-ਡਾ. ਚੱਬੇਵਾਲ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਇੰਟਰ-ਹਾਊਸ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।