28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰਮਤਿ ਪ੍ਰਚਾਰ ਲਹਿਰ ਤਹਿਤ ਜਾਰਜਪੁਰ ਵਿਖੇ ਗੁਰਮਤਿ ਸਮਾਗਮ

ਡਡਵਿੰਡੀ, 26 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਦੇਖ-ਰੇਖ ਹੇਠ ਚੱਲ ਰਹੀ ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸੰਤ ਬਾਬਾ ਨਿਹਾਲ ਸਿੰਘ ਗੁਰਦੁਆਰਾ ਸਾਹਿਬ ਪਿੰਡ ਜਾਰਜਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ ਦੌਰਾਨ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਦੀ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਰਸਾਇਆ ਗੁਰਮਤਿ ਦਾ ਮਾਰਗ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਅਤੇ ਨਿਮਰਤਾ ਵਾਲਾ ਜੀਵਨ ਜਿਊਣ ਦੀ ਪੇ੍ਰਨਾ ਦਿੰਦਾ ਹੈ | ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਖ਼ਾਲਸਾ ਵਹੀਰ ਦਾ ਮਕਸਦ ਸੰਗਤਾਂ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖ ਰਹਿਤ-ਮਰਯਾਦਾ ਨਾਲ ਜੋੜਨਾ ਹੈ ਅਤੇ ਅਜਿਹੇ ਗੁਰਮਤਿ ਸਮਾਗਮ ਪਿੰਡ-ਪਿੰਡ ਕਰਵਾਉਣ ਨਾਲ ਸਿੱਖੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ | ਗੁਰਦੁਆਰਾ ਕਮੇਟੀ ਵਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇ.

ਅਜੀਤ ਡੈਸਕ 27-08-2026
ਡਡਵਿੰਡੀ, 26 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਦੇਖ-ਰੇਖ ਹੇਠ ਚੱਲ ਰਹੀ ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸੰਤ ਬਾਬਾ ਨਿਹਾਲ ਸਿੰਘ ਗੁਰਦੁਆਰਾ ਸਾਹਿਬ ਪਿੰਡ ਜਾਰਜਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ ਦੌਰਾਨ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਦੀ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਰਸਾਇਆ ਗੁਰਮਤਿ ਦਾ ਮਾਰਗ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਅਤੇ ਨਿਮਰਤਾ ਵਾਲਾ ਜੀਵਨ ਜਿਊਣ ਦੀ ਪੇ੍ਰਨਾ ਦਿੰਦਾ ਹੈ | ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਖ਼ਾਲਸਾ ਵਹੀਰ ਦਾ ਮਕਸਦ ਸੰਗਤਾਂ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖ ਰਹਿਤ-ਮਰਯਾਦਾ ਨਾਲ ਜੋੜਨਾ ਹੈ ਅਤੇ ਅਜਿਹੇ ਗੁਰਮਤਿ ਸਮਾਗਮ ਪਿੰਡ-ਪਿੰਡ ਕਰਵਾਉਣ ਨਾਲ ਸਿੱਖੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ | ਗੁਰਦੁਆਰਾ ਕਮੇਟੀ ਵਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇ. ਪਰਮਿੰਦਰ ਸਿੰਘ ਖ਼ਾਲਸਾ, ਬਲਵਿੰਦਰ ਸਿੰਘ, ਸਲਵਿੰਦਰ ਸਿੰਘ, ਦਰਸ਼ਨ ਸਿੰਘ, ਤਰਸੇਮ ਸਿੰਘ, ਸਤਵਿੰਦਰ ਸਿੰਘ, ਲਾਲ ਸਿੰਘ ਖ਼ਜ਼ਾਨਚੀ, ਅਮਰਜੀਤ ਸਿੰਘ ਮੀਤ ਪ੍ਰਧਾਨ ਅਤੇ ਬੀਬੀ ਬਲਜੀਤ ਕੌਰ ਕਮਾਲਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਗਾਂਜੇ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਕਪੂਰਥਲਾ, 26 ਅਗਸਤ (ਸਡਾਨਾ)-ਸਿਟੀ ਪੁਲਿਸ ਨੇ ਗਾਂਜੇ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਕਾਂਜਲੀ ਰੋਡ ‘ਤੇ ਸੁੱਖ ਸਾਗਰ ਕਲੋਨੀ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਕ੍ਰਿਸ਼ਨ ਮੋਹਨ ਵਾਸੀ ਬਿਹਾਰ ਹਾਲ ਵਾਸੀ ਕਸਾਬਾਂ ਬਾਜ਼ਾਰ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 1 ਕਿੱਲੋ 720 ਗ੍ਰਾਮ ਗਾਂਜਾ ਬਰਾਮਦ ਹੋਇਆ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਮੋਟਰਸਾਈਕਲ ਮੂਹਰੇ ਅਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਹਿਕਾਰੀ ਸਭਾ ਭੁਲੱਥ ਦੇ ਦਫ਼ਤਰ ਦੀ 58 ਲੱਖ 10 ਹਜ਼ਾਰ ਵਿਚ ਹੋਈ ਨਿਲਾਮੀ ਚਰਚਾ ਦਾ ਵਿਸ਼ਾ ਬਣੀ ਪੀਰ ਬਾਬਾ ਮਸਤਾਨ ਸ਼ਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।