28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਨ. ਸੀ. ਸੀ. ਕੈਂਪ ’ਚ ਕੀਤੀ ਸ਼ਮੂਲੀਅਤ

ਕਪੂਰਥਲਾ, 27 ਅਗਸਤ (ਵਿ. ਪ੍ਰ .)

ਅਜੀਤ ਡੈਸਕ 28-08-2026
ਕਪੂਰਥਲਾ, 27 ਅਗਸਤ (ਵਿ. ਪ੍ਰ .)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਦੀ 21 ਬਟਾਲੀਅਨ ਬੀ.ਐਨ. ਐਨ.ਸੀ.ਸੀ. ਕਪੂਰਥਲਾ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਕਪੂਰਥਲਾ ਵਿਚ ਲਗਾਏ ਗਏ 10 ਰੋਜ਼ਾ ਐਨ.ਸੀ.ਸੀ. ਕੈਂਪ ਵਿਚ ਸ਼ਮੂਲੀਅਤ ਕੀਤੀ | ਕੈਂਪ ਦੌਰਾਨ ਕੈਡਟਾਂ ਨੇ ਡਰਿੱਲ ਸਿਖਲਾਈ, ਮੁੱਢਲੀ ਸਹਾਇਤਾ, ਰਾਸ਼ਟਰੀ ਏਕਤਾ ਤੇ ਨੈਤਿਕਤਾ ਬਾਰੇ ਸਿਖਲਾਈ ਹਾਸਲ ਕੀਤੀ | ਉਨ੍ਹਾਂ ਲੈਕਚਰ, ਖੇਡ ਮੁਕਾਬਲਿਆਂ ਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਉਤਸ਼ਾਹ ਨਾਲ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਕੈਂਪ ਵਿਚ ਵਿਦਿਆਰਥੀਆਂ ਨੇ ਅਨੁਸ਼ਾਸਨ, ਲੀਡਰਸ਼ਿਪ, ਟੀਮ ਵਰਕ, ਆਤਮਵਿਸ਼ਵਾਸ ਤੇ ਦੇਸ਼ ਭਗਤੀ ਦੀ ਮਜ਼ਬੂਤ ਭਾਵਨਾ ਨੂੰ ਵਿਕਸਿਤ ਕਰਨ ਲਈ ਜਾਣਕਾਰੀ ਹਾਸਲ ਕੀਤੀ | ਬੀਬੀ ਗੁਰਪ੍ਰੀਤ ਕੌਰ ਤੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਕੈਂਪ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।