29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪ੍ਰੋ. ਕੁਲਵੰਤ ਸਿੰਘ ਔਜਲਾ ਦੀ ਕਾਵਿ ਪੁਸਤਕ ‘ਤੌਫ਼ੀਕ ਬਖ਼ਸ਼ ਮੌਲਾ’ ਦੇ ਲੋਕ ਅਰਪਣ ਸੰਬੰਧੀ ਸਮਾਗਮ ਅੱਜ

ਕਪੂਰਥਲਾ, 28 ਅਗਸਤ (ਵਿ. ਪ੍ਰ.)

ਪ੍ਰੋ. ਕੁਲਵੰਤ ਸਿੰਘ ਔਜਲਾ ਦੀ ਤਸਵੀਰ | 29-08-2026
ਕਪੂਰਥਲਾ, 28 ਅਗਸਤ (ਵਿ. ਪ੍ਰ.)- ਅੱਖਰ ਮੰਚ ਕਪੂਰਥਲਾ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਉੱਘੇ ਲੇਖਕ ਤੇ ਚਿੰਤਕ ਪ੍ਰੋ. ਕੁਲਵੰਤ ਸਿੰਘ ਔਜਲਾ ਦੀ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਹਿ ‘ਤੌਫ਼ੀਕ ਬਖ਼ਸ਼ ਮੌਲਾ’ ਦੇ ਲੋਕ ਅਰਪਣ ਸਬੰਧੀ 29 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਲਾਇਲਪੁਰ ਖ਼ਾਲਸਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਣ ਸਿੰਘ ਔਜਲਾ ਨੈਸ਼ਨਲ ਐਵਾਰਡੀ ਤੇ ਪ੍ਰਧਾਨ ਅੱਖਰ ਮੰਚ ਨੇ ਦੱਸਿਆ ਕਿ ਸਮਾਗਮ ਵਿਚ ਸਕੱਤਰ ਸਿੰਘ ਬੱਲ ਪੀ.ਸੀ.ਐਸ. ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਸਿੱਖਿਆ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਵਲੋਂ ਕੀਤੀ ਜਾਵੇਗੀ | ਇਸ ਮੌਕੇ ਉੱਘੇ ਲੇਖਕ ਤੇ ਆਲੋਚਕ ਡਾ. ਸਰਦੂਲ ਸਿੰਘ ਔਜਲਾ ਪੁਸਤਕ ਬਾਰੇ ਵਿਸਥਾਰਪੂਰਵਕ ਚਾਨਣਾ ਪਾਉਣਗੇ |
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਮੌਕੇ ਗੁਰੂ ਅਮਰਦਾਸ ਪਬਲਿਕ ਸਕੂਲ ਵਿਚ 44ਵੇਂ ਜੁੜਵੇਂ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਬਿਜਲੀ ਦੇ ਲੱਗਦੇ ਅਣਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।