29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜੀ ਦੇ ਤਿਉਹਾਰ ਮੌਕੇ ਗੁਰੂ ਅਮਰਦਾਸ ਪਬਲਿਕ ਸਕੂਲ ਵਿਚ 44ਵੇਂ ਜੁੜਵੇਂ ਵਿਦਿਆਰਥੀਆਂ ਦਾ ਸਨਮਾਨ

ਕਪੂਰਥਲਾ, 28 ਅਗਸਤ (ਵਿ. ਪ੍ਰ.)

ਅਜੀਤ ਡੈਸਕ 29-08-2026
ਕਪੂਰਥਲਾ, 28 ਅਗਸਤ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੱਖੜੀ ਦੇ ਮਹੱਤਵ ਸਬੰਧੀ ਕਵਿਤਾ ਤੇ ਹੋਰ ਕਈ ਪੇਸ਼ਕਾਰੀਆਂ ਦਿੱਤੀਆਂ ਤੇ ਰੱਖੜੀ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਸਮਾਗਮ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਸਕੂਲ ਵਿਚ ਸਿੱਖਿਆ ਹਾਸਲ ਕਰ ਰਹੇ 44 ਜੁੜਵੇਂ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਤੇ ਸਕੂਲ ਦੇ ਸਟਾਫ਼ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਤੇ ਇਸ ਤਿਉਹਾਰ ਨੂੰ ਮਿਲਜੁਲ ਕੇ ਮਨਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਕਤੀਮਾਨ ਗਰੀਮੇ ਦਾ ਆਲੂ ਪਲਾਂਟਰ ਕਿਸਾਨਾਂ ਦੀ ਬਣਿਆ ਪਹਿਲੀ ਪਸੰਦ- ਜੋਗਾ ਸਿੰਘ ਥਿੰਦ ਥਿੰਦ ਮਸ਼ੀਨਰੀ ਸਟੋਰ ਵਲੋਂ 20 ਪ... ਅਗਲੀ ਖ਼ਬਰ ਪ੍ਰੋ. ਕੁਲਵੰਤ ਸਿੰਘ ਔਜਲਾ ਦੀ ਕਾਵਿ ਪੁਸਤਕ ‘ਤੌਫ਼ੀਕ ਬਖ਼ਸ਼ ਮੌਲਾ’ ਦੇ ਲੋਕ ਅਰਪਣ ਸੰਬੰਧੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।