ਸ੍ਰੀ ਗੁਰੂ ਨਾਨਕ ਦੇਵ ਸਕੂਲ ’ਚ ਬੱਚਿਆਂ ਦੇ ਰੱਖੜੀ ਬਣਾਉਣ ਮੁਕਾਬਲੇ ਕਰਵਾਏ
ਸੁਲਤਾਨਪੁਰ ਲੋਧੀ, 28 ਅਗਸਤ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਸ਼ਤਾਬਗੜ੍ਹ ਵਿਖੇ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸੁੰਦਰ ਰੱਖੜੀਆਂ ਅਤੇ ਰੱਖੜੀ ਦੀਆਂ ਡੋਰੀਆਂ ਤਿਆਰ ਕੀਤੀਆਂ | ਮੁਕਾਬਲੇ ਵਿਚ ਸੁਖਰਾਮ ਸਿੰਘ ਨੇ ਪਹਿਲਾ ਸਥਾਨ, ਜੈਸਮੀਨ ਅਤੇ ਪਰਨੀਤ ਕੌਰ ਨੇ ਦੂਜਾ ਸਥਾਨ, ਜਦਕਿ ਪਿੰਕੀ ਬਘੇਲ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਢੋਟ ਅਤੇ ਪਿ੍ੰਸੀਪਲ ਜਸਵੀਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ | ਪ੍ਰਧਾਨ ਅਮਰੀਕ ਸਿੰਘ ਢੋਟ ਅਤੇ ਪਿ੍ੰਸੀਪਲ ਜਸਬੀਰ ਕੌਰ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਵਿਸ਼ਵਾਸ ਦਾ ਪ੍ਰਤੀਕ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਰਜਨੀ ਰਾਣੀ, ਬੀਨਾ ਸ਼ਰਮਾ, ਰਮਨਦੀਪ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ ਤੇ ਸ਼ਰਨਜੀਤ ਕੌਰ ਆਦਿ ਹਾਜ਼ਰ ਸਨ |