ਸ਼ਿਵ ਭਗਤਾਂ ਲਈ ਸਮੋਸੇ ਤੇ ਗੁਲਾਬ ਜਾਮਨ ਦਾ ਲੰਗਰ ਲਗਾਇਆ
ਸੁਲਤਾਨਪੁਰ ਲੋਧੀ, 28 ਅਗਸਤ (ਨਰੇਸ਼ ਹੈਪੀ)- ਸੁਲਤਾਨਪੁਰ ਲੋਧੀ ਦੇ ਪ੍ਰਾਚੀਨ ਸ਼ਿਵ ਮੰਦਰ ਚੌੜਾ ਖੂਹ ਵਿਖੇ ਸਮਾਜ ਸੇਵੀ ਮੁਨੀਸ਼ ਕੋਹਲੀ ਵੱਲੋਂ ਸ਼ਿਵ ਭਗਤਾਂ ਅਤੇ ਸੰਗਤਾਂ ਦੀ ਸੇਵਾ ਲਈ ਸਮੋਸੇ ਅਤੇ ਗੁਲਾਬ ਜਾਮਨ ਦਾ ਲੰਗਰ ਲਗਾਇਆ ਗਿਆ | ਇਸ ਤੋਂ ਪਹਿਲਾਂ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਜੈਪਾਲ ਢੀਂਗੜਾ ਵੱਲੋਂ ਵੀ ਲੰਗਰ ਦੀ ਸੇਵਾ ਕੀਤੀ ਗਈ | ਇਸ ਮੌਕੇ ਸ਼ਿਵ ਮੰਦਰ ਚੌੜਾ ਖੂਹ ਦੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਅਤੇ ਸਕੱਤਰ ਡਿੰਪਲ ਟੰਡਨ ਵੱਲੋਂ ਸਮਾਜ ਸੇਵੀ ਮੁਨੀਸ਼ ਕੋਹਲੀ ਅਤੇ ਸਾਬਕਾ ਸਰਪੰਚ ਜੈਪਾਲ ਧੀਂਗੜਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਸ਼ਿਵ ਮੰਦਰ ਚੌੜਾ ਖੂਹ ਸੁਲਤਾਨਪੁਰ ਲੋਧੀ ਦੀ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਮਹੱਤਵਪੂਰਨ ਕੇਂਦਰ ਹੈ | ਮੰਦਰ ਵਿਖੇ ਸਮੇਂ-ਸਮੇਂ ‘ਤੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਲੰਗਰ ਅਤੇ ਸੇਵਾ ਦੇ ਕਾਰਜ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਲੰਗਰ ਦੀ ਸੇਵਾ ਸਾਨੂੰ ਨਿਮਰਤਾ, ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਧਾਰਮਿਕ ਸਥਾਨਾਂ ਨਾਲ ਜੁੜ ਕੇ ਸਮਾਜ ਸੇਵਾ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ |