30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

2 ਸਤੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਹਵਾਈ ਪ੍ਰਦਰਸ਼ਨ ਹੋਵੇਗਾ

ਭੁਲੱਥ, 29 ਅਗਸਤ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਭੁਲੱਥ ਦਾ ਦੌਰਾ ਕਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਵਜੋਂ 2 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਅਤੇ ਐਸ. ਐਸ.

ਅਜੀਤ ਡੈਸਕ 30-08-2026
ਭੁਲੱਥ, 29 ਅਗਸਤ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਭੁਲੱਥ ਦਾ ਦੌਰਾ ਕਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਵਜੋਂ 2 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਅਤੇ ਐਸ.ਐਸ.ਪੀ. ਗੌਰਵ ਤੂਰਾ ਵੀ ਮੌਜੂਦ ਸਨ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਇਹ ਸ਼ਾਨਦਾਰ ਡਰੋਨ ਸ਼ੋਅ 2 ਸਤੰਬਰ ਨੂੰ ਸ਼ਾਮ 7 ਵਜੇ ਭੁਲੱਥ ਵਿਖੇ ਸ਼ੁਰੂ ਹੋਵੇਗਾ | ਉਨ੍ਹਾਂ ਕਿਹਾ ਕਿ ਰਾਤ ਦੇ ਆਕਾਸ਼ ਵਿਚ ਇਹ ਪ੍ਰਭਾਵਸ਼ਾਲੀ ਡਿਜੀਟਲ ਪ੍ਰਦਰਸ਼ਨ ਇੱਕ ਆਕਰਸ਼ਕ ਹਵਾਈ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਏਗਾ, ਜਿਸ ਵਿਚ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਅਮਰ ਸੰਦੇਸ਼ ਨਾਲ ਜੋੜਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਇਹ ਡਰੋਨ ਸ਼ੋਅ ਲਗਭਗ 25 ਤੋਂ 30 ਮਿੰਟ ਹੋਵੇਗਾ | ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਅਤੇ ਸੰਗਤਾਂ ਦੀ ਸਹੂਲਤ ਲਈ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ | ਉਨ੍ਹਾਂ ਖ਼ਾਸ ਤੌਰ ‘ਤੇ ਸਮਾਗਮ ਵਾਲੀ ਥਾਂ ‘ਤੇ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ‘ਤੇ ਜ਼ੋਰ ਦਿੱਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ, ਅਜਿਹੇ ਹੀ ਡਰੋਨ ਸ਼ੋਅ 1 ਸਤੰਬਰ ਨੂੰ ਫਗਵਾੜਾ ਦੇ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਸਟੇਡੀਅਮ/ਬਾਬਾ ਗਦੀਆ ਗਰਾਊਾਡ, 3 ਸਤੰਬਰ ਨੂੰ ਦਾਣਾ ਮੰਡੀ ਸੁਲਤਾਨਪੁਰ ਲੋਧੀ ਅਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਵੀ ਹੋਣਗੇ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਬਣਾਏ ਰੱਖਣ ਅਤੇ ਪ੍ਰਬੰਧਾਂ ਨੂੰ ਯੋਜਨਾਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂ ਇਸ ਸ਼ਾਨਦਾਰ ਪੇਸ਼ਕਾਰੀ ਨੂੰ ਆਰਾਮ ਨਾਲ ਅਤੇ ਸੁਰੱਖਿਅਤ ਢੰਗ ਨਾਲ ਦੇਖ ਸਕਣ |
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ ਨੇ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਦਿੱਤਾ ਮੁੱਖ ਮੰਤਰੀ ਨੂੰ ਮੰਗ ਪੱਤਰ ਅਗਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।