30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 29 ਅਗਸਤ (ਨਰੇਸ਼ ਹੈਪੀ)-ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਨੇ ਬੈਡਮਿੰਟਨ, ਬਾਸਕਟਬਾਲ ਤੇ ਰੱਸਾਕਸ਼ੀ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ , ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਪਿ੍ੰਸੀਪਲ ਸੁਨੀਤਾ ਸਭਰਵਾਲ ਨੇ ਦੱਸਿਆ ਕਿ ਬੈਡਮਿੰਟਨ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਰੱਸਾਕਸ਼ੀ ਵਿਚ ਅੰਡਰ-19 ਲੜਕਿਆਂ, ਅੰਡਰ-17 ਲੜਕੀਆਂ ਅਤੇ ਅੰਡਰ-19 ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਸਕਟਬਾਲ ਅੰਡਰ-19 ਲੜਕਿਆਂ ਦੀ ਟੀਮ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ | ਰੱਸਾਕਸ਼ੀ ਅੰਡਰ-17 ਲੜਕਿਆਂ ਅਤੇ ਅੰਡਰ-14 ਲੜਕੀਆਂ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਬਾਸਕਟਬਾਲ ਲੜਕੀਆਂ ਦੀ ਟੀਮ ਨੇ ਵੀ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ ਅਤੇ ਐਮ. ਡੀ.

ਅਜੀਤ ਡੈਸਕ 30-08-2026
ਸੁਲਤਾਨਪੁਰ ਲੋਧੀ, 29 ਅਗਸਤ (ਨਰੇਸ਼ ਹੈਪੀ)-ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਨੇ ਬੈਡਮਿੰਟਨ, ਬਾਸਕਟਬਾਲ ਤੇ ਰੱਸਾਕਸ਼ੀ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ , ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਪਿ੍ੰਸੀਪਲ ਸੁਨੀਤਾ ਸਭਰਵਾਲ ਨੇ ਦੱਸਿਆ ਕਿ ਬੈਡਮਿੰਟਨ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਰੱਸਾਕਸ਼ੀ ਵਿਚ ਅੰਡਰ-19 ਲੜਕਿਆਂ, ਅੰਡਰ-17 ਲੜਕੀਆਂ ਅਤੇ ਅੰਡਰ-19 ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਸਕਟਬਾਲ ਅੰਡਰ-19 ਲੜਕਿਆਂ ਦੀ ਟੀਮ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ | ਰੱਸਾਕਸ਼ੀ ਅੰਡਰ-17 ਲੜਕਿਆਂ ਅਤੇ ਅੰਡਰ-14 ਲੜਕੀਆਂ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਬਾਸਕਟਬਾਲ ਲੜਕੀਆਂ ਦੀ ਟੀਮ ਨੇ ਵੀ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ ਅਤੇ ਐਮ.ਡੀ. ਅਰਸ਼ਦੀਪ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਪੂਰੇ ਸਕੂਲ ਪਰਿਵਾਰ ਲਈ ਮਾਣ ਦਾ ਵਿਸ਼ਾ ਹੈ | ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਸਭਰਵਾਲ ਨੇ ਵੀ ਸਾਰੇ ਖਿਡਾਰੀਆਂ ਅਤੇ ਕੋਚਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ | ਇਸ ਮੌਕੇ ਡੀ.ਪੀ. ਸੋਢੀ ਰਾਮ, ਓਾਕਾਰ ਸਿੰਘ, ਗੁਰਵਿੰਦਰ ਕੌਰ ਬੱਲ ਅਤੇ ਕੁਮਾਰੀ ਅਨੂੰ ਦੇ ਮਾਰਗਦਰਸ਼ਨ ਅਤੇ ਮਹੱਤਵਪੂਰਨ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ | ਬਿ੍ਟਿਸ਼ ਵਿਕਟੋਰੀਆ ਸਕੂਲ ਪਰਿਵਾਰ ਵੱਲੋਂ ਸਾਰੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।