ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਭੁਲੱਥ, 29 ਅਗਸਤ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਭੁਲੱਥ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਭੈੜੇ ਪੁਰਸ਼ਾਂ ਦੀ ਚੈਕਿੰਗ ਦੌਰਾਨ ਜਦੋਂ ਪੁਲਿਸ ਪਾਰਟੀ ਮਹਾਰਾਜਾ ਪੈਲੇਸ ਕੋਲ ਪਹੁੰਚੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪੱਕੀ ਦਾਣਾ ਮੰਡੀ ਬਣੇ ਬਾਥਰੂਮਾਂ ਨਜ਼ਦੀਕ ਝਾੜੀਆਂ ਦੇ ਕੋਲ ਦੋ ਵਿਅਕਤੀ ਸ਼ਰੇਆਮ ਨਸ਼ੇ ਦਾ ਸੇਵਨ ਕਰ ਰਹੇ ਹਨ ਅਗਰ ਹੁਣੇ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ | ਪੁਲਿਸ ਨੇ ਤੁਰੰਤ ਦੱਸੀ ਹੋਈ ਜਗ੍ਹਾ ਤੇ ਰੇਡ ਕੀਤੀ ਤਾਂ ਉਨ੍ਹਾਂ ਨੇ ਦੇਖਿਆ ਕਿ ਦੋ ਵਿਅਕਤੀ ਇੱਕ ਦੂਸਰੇ ਵੱਲ ਮੂੰਹ ਕਰਕੇ ਬੈਠ ਕੇ ਸਿਲਵਰ ਪੇਪਰ ਦੇ ਹੇਠਾਂ ਲਾਈਟਰ ਨਾਲ ਅੱਗ ਬਾਲ ਕੇ ਵਾਰੋ ਵਾਰੀ ਨਸ਼ਾ ਕਰ ਰਹੇ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਏ | ਜਿਨ੍ਹਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਵਿਚੋਂ ਇੱਕ ਨੇ ਆਪਣਾ ਨਾਮ ਅਕਾਸ਼ ਉਰਫ਼ ਕਾਸ਼ੀ ਪੁੱਤਰ ਚੰਦਰ ਕੁਮਾਰ ਵਾਸੀ ਵਾਸੀ ਰਾਮ ਨਗਰ ਥਾਣਾ ਡਵੀਜ਼ਨ ਨੰਬਰ 1 ਜਲੰਧਰ ਅਤੇ ਦੂਸਰੇ ਨੇ ਆਪਣਾ ਨਾਮ ਨਰਿੰਦਰ ਉਰਫ਼ ਸਨੀ ਪੁੱਤਰ ਮੇਲਾ ਰਾਮ ਵਾਸੀ ਰਾਮ ਰਾਮ ਨਗਰ ਥਾਣਾ ਡਵੀਜ਼ਨ ਨੰਬਰ 1 ਜਲੰਧਰ ਦੱਸਿਆ | ਪੁਲਿਸ ਵੱਲੋਂ ਉਨ੍ਹਾਂ ਕੋਲੋਂ ਸਿਲਵਰ ਪੇਪਰ, ਲਾਈਟਰ, ਪਾਈਪ ਨੁਮਾ 10 ਰੁਪਏ ਦਾ ਨੋਟ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |