30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਹਿੰਦੂ ਕੰਨਿਆ ਕਾਲਜ ਦੀ ਬੀ.ਸੀ.ਏ. ਸਮੈਸਟਰ ਚੌਥਾ ਦੀਆਂ ਦੋ ਵਿਦਿਆਰਥਣਾਂ ਮੈਰਿਟ ਸੂਚੀ ਵਿਚ ਰਹੀਆਂ

ਕਪੂਰਥਲਾ, 29 ਅਗਸਤ (ਵਿ. ਪ੍ਰ.)

ਅਜੀਤ ਡੈਸਕ 30-08-2026
ਕਪੂਰਥਲਾ, 29 ਅਗਸਤ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਬੀ.ਸੀ.ਏ. ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਜੈਸਮੀਨ ਕੌਰ ਪੁੱਤਰੀ ਮਹਿੰਦਰ ਸਿੰਘ ਨੇ 7.89 ਸੀ.ਜੀ.ਪੀ.ਏ ਤੇ ਪਲਕਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 7.86 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ 18ਵਾਂ ਤੇ 20 ਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਤੇ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਬੀ.ਸੀ.ਏ. ਸਮੈਸਟਰ ਚੌਥਾ ਦੀਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਰਹੀਆਂ ਵਿਦਿਆਰਥਣਾਂ ਤੇ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਕਾਲਜ ਦੇ ਸਮਰਪਿਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਜ਼ਿੰਦਗੀ ਦੇ ਹੋਰ ਉਚਾਈਆਂ ਤੱਕ ਪਹੁੰਚਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਦਾ ਕੰਪਿਊਟਰ ਸਾਇੰਸ ਅਤੇ ਆਈ.ਟੀ. ਦਾ ਪੋਸਟ ਗ੍ਰੈਜੂਏਟ ਵਿਭਾਗ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਵਿਕਾਸ ਲਈ ਅਤੇ ਆਧੁਨਿਕ ਸਹੂਲਤਾਂ ਦੇ ਨਾਲ ਤਕਨਾਲੋਜੀ ਤੇ ਮਾਰਕੀਟਿੰਗ ਦੇ ਖੇਤਰਾਂ ਵਿਚ ਅਕਾਦਮਿਕ ਤੌਰ ‘ਤੇ ਉੱਤਮਤਾ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ | ਉਨ੍ਹਾਂ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਹਮੇਸ਼ਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ ਬੇਕਾਬੂ ਕਾਰ ਨਹਿਰ ਦੇ ਸੂਏ ’ਚ ਡਿਗਣ ਕਾਰਨ ਅੱਧੀ ਦਰਜਨ... ਅਗਲੀ ਖ਼ਬਰ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।