ਰੱਖੜ ਪੁੰਨਿਆ ਤੇ ਪੂਰਨਮਾਸ਼ੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
ਸੁਭਾਨਪੁਰ, 29 ਅਗਸਤ (ਸਤਨਾਮ ਸਿੰਘ)-ਕਪੂਰਥਲਾ ਦਾ ਇਤਿਹਾਸਿਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਰੱਖੜ ਪੁੰਨਿਆਂ ’ਤੇ ਪੂਰਨਮਾਸ਼ੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਮੁੱਖ ਸੇਵਾਦਾਰ ਤਪ ਅਸਥਾਨ ਦੀ ਰਹਿਨੁਮਾਈ ਹੇਠ ਅੱਜ ਬਹੁਤ ਹੀ ਪਿਆਰ ਸਤਿਕਾਰ ਨਾਲ ਮਨਾਇਆ ਗਿਆ। ਪਹਿਲਾ ਸਵੇਰੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕਾਂ ਵਲੋਂ ਗੁਰੂ ਕੀਰਤੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਬ
ਬਾਬਾ ਕਰਨਜੀਤ ਸਿੰਘ ਬੇਦੀ ਪ੍ਰਵਚਨ ਕਰਦੇ ਹੋਏ ਤਸਵੀਰਾਂ: ਸਤਨਾਮ ਸਿੰਘ
30-08-2026
ਸੁਭਾਨਪੁਰ, 29 ਅਗਸਤ (ਸਤਨਾਮ ਸਿੰਘ)-ਕਪੂਰਥਲਾ ਦਾ ਇਤਿਹਾਸਿਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਰੱਖੜ ਪੁੰਨਿਆਂ ’ਤੇ ਪੂਰਨਮਾਸ਼ੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਮੁੱਖ ਸੇਵਾਦਾਰ ਤਪ ਅਸਥਾਨ ਦੀ ਰਹਿਨੁਮਾਈ ਹੇਠ ਅੱਜ ਬਹੁਤ ਹੀ ਪਿਆਰ ਸਤਿਕਾਰ ਨਾਲ ਮਨਾਇਆ ਗਿਆ। ਪਹਿਲਾ ਸਵੇਰੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕਾਂ ਵਲੋਂ ਗੁਰੂ ਕੀਰਤੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ’ਤੇ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਦੇ ਗੁਰੂ ਘਰ ਵਿਖੇ ਆਪਣੀਆਂ ਹਾਜ਼ਰੀਆਂ ਭਰਨ ’ਤੇ ਧੰਨਵਾਦ ਕੀਤਾ | ਇਸ ਮੌਕੇ ਗੁਰੂ ਘਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਉਣ ਵਾਲੇ ਪਰਿਵਾਰ ਨੂੰ ਬਾਬਾ ਮਨਜੀਤ ਸਿੰਘ ਬੇਦੀ ਵਲੋਂ ਸਿਰੋਪਾਉ ਭੇਟ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ ਖੇਮਕਰਨ , ਰਸ਼ਪਾਲ ਸਿੰਘ ਪ੍ਰਧਾਨ, ਕਰਨਬੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |