ਸੁਲਤਾਨਪੁਰ ਲੋਧੀ, 30 ਅਗਸਤ (ਪ.ਪ. ਰਾਹੀਂ)-ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਈ ਗਈ ਕਾਨਫ਼ਰੰਸ ਨੰੂ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਪਿਆਰ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਟਕਸਾਲੀ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਹੈ ਤਾਂ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ, ਪਰ ਮੌਜੂਦਾ ਸਮੇਂ ਦੌਰਾਨ ਇਹ ਸਹੂਲਤਾਂ ਬੰਦ ਹਨ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ |