31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਦੀ ਲੜਕੀਆਂ ਦੀ ਟੀਮ ਸਰਕਲ ਸਟਾਈਲ ਕਬੱਡੀ ਵਿਚ ਪਹਿਲੇ ਸਥਾਨ ’ਤੇ ਰਹੀ

ਕਪੂਰਥਲਾ, 30 ਅਗਸਤ (ਵਿ. ਪ੍ਰ.)

ਅਜੀਤ ਡੈਸਕ 31-08-2026
ਕਪੂਰਥਲਾ, 30 ਅਗਸਤ (ਵਿ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 7ਵੀਆਂ ਜ਼ੋਨਲ ਪੱਧਰ ਦੀਆਂ ਖੇਡਾਂ ਵਿਚ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀਆਂ ਵਿਦਿਆਰਥਣਾਂ ਨੇ ਸਰਕਲ ਸਟਾਈਲ ਕਬੱਡੀ ਅੰਡਰ 19 ਉਮਰ ਵਰਗ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਰਜਿੰਦਰ ਕੌਰ ਨੇ ਜੇਤੂ ਸਰਕਲ ਸਟਾਈਲ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੀ ਪੀ . ਟੀ.ਆਈ. ਅਧਿਆਪਕ ਰਣਜੀਤ ਕੌਰ ਨੂੰ ਵੀ ਵਧਾਈ ਦਿੱਤੀ | ਪਿ੍ੰਸੀਪਲ ਰਜਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਇਸ ਜੇਤੂ ਟੀਮ ਦੇ ਕੁੱਝ ਵਿਦਿਆਰਥੀ ਦੀ ਜ਼ਿਲ੍ਹਾ ਪੱਧਰੀ ਸਰਕਲ ਸਟਾਈਲ ਕਬੱਡੀ ਦੀ ਟੀਮ ਵਿਚ ਚੋਣ ਕੀਤੀ ਗਈ ਹੈ |
ਪਿਛਲੀ ਖ਼ਬਰ ਸ੍ਰੀ ਮਨੀ ਮਹੇਸ਼ ਸੇਵਾ ਮੰਡਲ ਨੇ ਰਾਣਾ ਗੁਰਜੀਤ ਸਿੰਘ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਅੱਜ-ਵਰਿੰਦਰਪਾਲ ਸਿੰਘ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।