01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਤਾ ਡੀ.ਸੀ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 31 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ, ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ | ਜਿਸ ਵਿਚ 5 ਫ਼ਸਲਾਂ ‘ਤੇ ਐਮ. ਐਸ.

ਅਜੀਤ ਡੈਸਕ 01-09-2026
ਕਪੂਰਥਲਾ, 31 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ, ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ | ਜਿਸ ਵਿਚ 5 ਫ਼ਸਲਾਂ ‘ਤੇ ਐਮ.ਐਸ.ਪੀ. ਦੇਣ ਦਾ ਵਾਅਦਾ ਵੀ ਸ਼ਾਮਲ ਸੀ, ਪ੍ਰੰਤੂ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਵਾਅਦੇ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦੇ ਵਾਜਬ ਭਾਅ ਦੇਣੇ ਯਕੀਨੀ ਬਣਾਏ ਜਾਣ, ਸਰਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਬਕਾਏ ਦੀ ਅਦਾਇਗੀ ਤੁਰੰਤ ਕੀਤੀ ਜਾਵੇ, ਬੰਦ ਪਈਆਂ ਖੰਡ ਮਿੱਲਾਂ ਨੂੰ ਚਾਲੂ ਕਰਕੇ ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਜਾਵੇ, ਕਿਸਾਨਾਂ ਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ | ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸੇ ਦੌਰਾਨ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਹਾਇਕ ਕਮਿਸ਼ਨਰ ਰਵਿੰਦਰ ਅਰੋੜਾ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ: ਖੋਸਲਾ ਅਗਲੀ ਖ਼ਬਰ ਜ਼ਿਲ੍ਹੇ ਵਿਚ ਜਨਗਣਨਾ 2027 ਨਾਲ ਸੰਬੰਧਿਤ ਅਧਿਕਾਰੀ ਜਨਗਣਨਾ ਗਤੀਵਿਧੀਆਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ-ਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।