02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਆਪਣੀ ਆਵਾਜ਼ ਵਲੋਂ ‘ਜੀਵਨ-ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ 2025’ ਡਾ. ਬਲਜੀਤ ਕੌਰ ਨੂੰ ਇੱਕ ਲੱਖ ਦੀ ਰਾਸ਼ੀ, ਯਾਦਗਾਰੀ ਚਿੰਨ੍ਹ, ਦੁਸਾਲਾ ਅਤੇ ਸੋਭਾ ਪੱਤਰ ਭੇਟ ਕੀਤਾ ਜਾਵੇਗਾ ਸਨਮਾਨ ’ਚ-ਸੁੰਨੜ

ਕਾਲਾ ਸੰਘਿਆਂ, 1 ਸਤੰਬਰ (ਬਲਜੀਤ ਸਿੰਘ ਸੰਘਾ)-’ਆਪਣੀ ਆਵਾਜ਼’ ਮਾਸਿਕ ਪੰਜਾਬੀ ਮੈਗਜ਼ੀਨ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਜਾਣੀ ਪਛਾਣੀ ਹਸਤੀ ਡਾ. ਬਲਜੀਤ ਕੌਰ ਡੀਨ ਭਾਸ਼ਾਵਾਂ ਅਤੇ ਪ੍ਰੋਫ਼ੈਸਰ (ਸੇਵਾ ਮੁਕਤ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਯੋਗਦਾਨ ਲਈ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ ਸਮਾਗਮ 5 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10.

ਡਾ. ਬਲਜੀਤ ਕੌਰ, ਸੁਰਿੰਦਰ ਸਿੰਘ ਸੁੰਨੜ , ਡਾ. ਰਾਮ ਮੂਰਤੀ 02-09-2026
ਕਾਲਾ ਸੰਘਿਆਂ, 1 ਸਤੰਬਰ (ਬਲਜੀਤ ਸਿੰਘ ਸੰਘਾ)-’ਆਪਣੀ ਆਵਾਜ਼’ ਮਾਸਿਕ ਪੰਜਾਬੀ ਮੈਗਜ਼ੀਨ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਜਾਣੀ ਪਛਾਣੀ ਹਸਤੀ ਡਾ. ਬਲਜੀਤ ਕੌਰ ਡੀਨ ਭਾਸ਼ਾਵਾਂ ਅਤੇ ਪ੍ਰੋਫ਼ੈਸਰ (ਸੇਵਾ ਮੁਕਤ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਯੋਗਦਾਨ ਲਈ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ ਸਮਾਗਮ 5 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10.00 ਵਜੇ ਸੰਤ ਹੀਰਾ ਦਾਸ ਕੰਨਿ੍ਹਆਂ ਮਹਾਂ ਵਿਦਿਆਲਿਆ, ਕਾਲਾ ਸੰਘਿਆਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਸੁੰਨੜ (ਮੁੱਖ ਸੰਪਾਦਕ ਆਪਣੀ ਆਵਾਜ਼), ਡਾ. ਰਾਮ ਮੂਰਤੀ (ਸੰਪਾਦਕ) ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਇੰਜ. ਸੀਤਲ ਸਿੰਘ ਸੰਘਾ ਪ੍ਰਧਾਨ ਸੰਤ ਹੀਰਾ ਦਾਸ ਕੰਨਿ੍ਹਆਂ ਮਹਾਂ ਵਿਦਿਆਲਿਆ, ਡਾ. ਆਸਾ ਸਿੰਘ ਘੁੰਮਣ, ਪ੍ਰੋ. ਕੁਲਵੰਤ ਸਿੰਘ ਔਜਲਾ, ਪਿ੍ੰਸੀਪਲ ਕੁਲਵਿੰਦਰ ਸਿੰਘ ਸਰਾਏ ਪੰਜਾਬੀ ਸੱਥ ਵਾਲੇ ਕਰਨਗੇ | ਸਮੂਹ ਪ੍ਰਬੰਧਕਾਂ ਵੱਲੋਂ ਸਮੂਹ ਪੰਜਾਬ, ਪੰਜਾਬੀ, ਪੰਜਾਬੀਅਤ ਪ੍ਰੇਮੀਆਂ, ਸਾਹਿਤ ਪ੍ਰੇਮੀਆਂ ਲੇਖਕਾਂ, ਪੰਜਾਬੀ ਭਾਸ਼ਾ ਦੇ ਖੋਜਾਰਥੀਆਂ ਤੇ ਅਧਿਆਪਕਾਂ ਨੂੰ ਸ਼ਾਮਿਲ ਹੋਣ ਦਾ ਹਾਰਦਿਕ ਸੱਦਾ ਗਿਆ ਹੈ |
ਪਿਛਲੀ ਖ਼ਬਰ ਫਗਵਾੜਾ ’ਚ ਸਫ਼ਾਈ ਮੁਹਿੰਮ ਚਲਾਈ ਅਗਲੀ ਖ਼ਬਰ ਜੈਨਪੁਰ ਦੀ ਬੀੜ ਨੇੜੇ ਕਰਿਆਨਾ ਸਟੋਰ ਦੇ ਕਰਿੰਦੇ ਨੂੰ ਕੁੱਟਿਆ ਤੇ ਲੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।