ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਕਪੂਰਥਲਾ, 3 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਕਿੰਡਰ ਗਾਰਟਨ ਨਾਲ ਸਬੰਧਿਤ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਵੱਖ-ਵੱਖ ਗਤੀਵਿਧੀਆਂ ਵਿਚ ਸ਼ਮੂਲੀਅਤ ਕੀਤੀ ਤੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਨਾਲ ਸਬੰਧਿਤ ਗੀਤ, ਕਵਿਤਾਵਾਂ, ਨਾਚ ਤੇ ਹੋਰ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ | ਸਕੂਲ ਦੀ ਪਿ੍ੰਸੀਪਲ ਸਪਨਾ ਚੱਢਾ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੇ ਧਾਰਮਿਕ ਤੇ ਸਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਤੇ ਸਕੂਲ ਦੇ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਸਕੂਲ ਦੇ ਡਾਇਰੈਕਟਰ ਇੰਜੀਨੀਅਰ ਗੁਰਬਿੰਦਰ ਸਿੰਘ ਤੇ ਸਕੱਤਰ ਰਾਜਬੀਰ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਧਾਰਮਿਕ ਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ ਨਾਲ ਉਨ੍ਹਾਂ ਵਿਚ ਆਤਮ ਵਿਸ਼ਵਾਸ਼, ਰਚਨਾਤਮਿਕਤਾ, ਸਹਿਯੋਗ ਤੇ ਨੈਤਿਕ ਮੁੱਲਾਂ ਦਾ ਵਿਕਾਸ ਕਰਦੇ ਹਨ | ਉਨ੍ਹਾਂ ਵਿਦਿਆਰਥੀਆਂ, ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਵੀ ਜਨਮ ਅਸ਼ਟਮੀ ਦੀ ਵਧਾਈ ਦਿੱਤੀ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਕਿੰਡਰ ਗਾਰਟਨ ਨਾਲ ਸਬੰਧਿਤ ਅਧਿਆਪਕਾ ਰਜਨੀ, ਕਮਲ, ਰਮਨ, ਸੋਨੀਆ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ |