05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਦੇ ਹੇਠ ਕਿੰਡਰ ਗਾਰਡਨ ਅਤੇ ਪਹਿਲੀ ਜਮਾਤ ਦੇ ਨੰਨ੍ਹੇ- ਮੁੰਨ੍ਹੇ ਬੱਚਿਆਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਭਗਵਾਨ ਸ੍ਰੀ ਕਿ੍ਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ਨੰਨ੍ਹੇ ਬੱਚੇ ਸ੍ਰੀ ਕਿ੍ਸ਼ਨ ਅਤੇ ਰਾਧਾ ਦੇ ਮਨਮੋਹਕ ਰੂਪ ਧਾਰ ਕੇ ਸਕੂਲ ਪਹੁੰਚੇ, ਜਿਨ੍ਹਾਂ ਦੀ ਸੁੰਦਰ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ | ਬੱਚਿਆਂ ਵੱਲੋਂ ਭਜਨ, ਨਿ੍ਤ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਨੰਨ੍ਹੇ ਕਲਾਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸ੍ਰੀ ਕਿ੍ਸ਼ਨ ਦੇ ਪ੍ਰੇਮ, ਸਚਾਈ ਅਤੇ ਨੇਕੀ ਦਾ ਸੰਦੇਸ਼ ਦਿੱਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.

ਅਜੀਤ ਡੈਸਕ 05-09-2026
ਸੁਲਤਾਨਪੁਰ ਲੋਧੀ, 4 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਦੇ ਹੇਠ ਕਿੰਡਰ ਗਾਰਡਨ ਅਤੇ ਪਹਿਲੀ ਜਮਾਤ ਦੇ ਨੰਨ੍ਹੇ- ਮੁੰਨ੍ਹੇ ਬੱਚਿਆਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਭਗਵਾਨ ਸ੍ਰੀ ਕਿ੍ਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ਨੰਨ੍ਹੇ ਬੱਚੇ ਸ੍ਰੀ ਕਿ੍ਸ਼ਨ ਅਤੇ ਰਾਧਾ ਦੇ ਮਨਮੋਹਕ ਰੂਪ ਧਾਰ ਕੇ ਸਕੂਲ ਪਹੁੰਚੇ, ਜਿਨ੍ਹਾਂ ਦੀ ਸੁੰਦਰ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ | ਬੱਚਿਆਂ ਵੱਲੋਂ ਭਜਨ, ਨਿ੍ਤ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਨੰਨ੍ਹੇ ਕਲਾਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸ੍ਰੀ ਕਿ੍ਸ਼ਨ ਦੇ ਪ੍ਰੇਮ, ਸਚਾਈ ਅਤੇ ਨੇਕੀ ਦਾ ਸੰਦੇਸ਼ ਦਿੱਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੁਆਰਾ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਭਾਰਤੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸਮੂਹ ਮੈਨੇਜਮੈਂਟ ਦੁਆਰਾ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਰੇਲਵੇ ਡੀਪੂ ਨੂੰ ਜਾਂਦੀ ਸੜਕ ’ਚ ਪਏ ਟੋਇਆਂ ਦੇ ਕਾਰਨ ਸਥਾਨਕ ਲੋਕ ਪ੍ਰੇਸ਼ਾਨ ਸੜਕ ਨੂੰ ਜਲਦ ਬਣਾਉਣ ਦੀ ਮੰਗ ਅਗਲੀ ਖ਼ਬਰ ਹਰਗੋਬਿੰਦ ਨਗਰ ਵਿਖੇ ਵਿਅਕਤੀ ਨੂੰ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।