07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਆਦਮਪੁਰ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਬਰਾਬਰੀ, ਸਮਾਜਿਕ ਨਿਆਂ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਅਧਿਆਪਕ ਦਿਵਸ ਸੰਬੰਧੀ ਸਮਾਗਮ ਅਧਿਆਪਕ ਦੀ ਹਰੇਕ ਵਿਅਕਤੀ ਦੇ ਜੀਵਨ ਵਿਚ ਖ਼ਾਸ ਮਹੱਤਤਾ ਹੈ-ਡਾ. ਬਲਜੀਤ ਕੌਰ

ਆਦਮਪੁਰ, 6 ਸਤੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ) : ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਤੇ ਮਹਾਨ ਧਾਰਮਿਕ ਸਮਾਗਮ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਦਾਣਾ ਮੰਡੀ ਆਦਮਪੁਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਿਚਾਰਾਂ ਦਾ ਅਨੰਦ ਮਾਣਿਆ।

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ 07-09-2026
ਆਦਮਪੁਰ, 6 ਸਤੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ) : ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਤੇ ਮਹਾਨ ਧਾਰਮਿਕ ਸਮਾਗਮ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਦਾਣਾ ਮੰਡੀ ਆਦਮਪੁਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਿਚਾਰਾਂ ਦਾ ਅਨੰਦ ਮਾਣਿਆ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੁਆਰਾ ਦਿੱਤਾ ਗਿਆ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ, ਸਮਾਜਿਕ ਨਿਆਂ ਅਤੇ ਵਿਸ਼ਵਵਿਆਪੀ ਭਾਈਚਾਰਕ ਸਾਂਝ ਦਾ ਸੰਦੇਸ਼ ਅੱਜ ਦੇ ਦੌਰ ਵਿੱਚ ਵੀ ਪੂਰੇ ਸਮਾਜ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਸੂਬੇ ਵਿੱਚ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਤੇ ਫਲਸਫੇ ਦਾ ਪ੍ਰਚਾਰ ਕਰਨ ਲਈ ਵਿਸ਼ੇਸ਼ ਪ੍ਰਚਾਰ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਸੂਬੇ ਦੇ 12,000 ਪਿੰਡਾਂ ਵਿੱਚ ਡੌਕੂਮੈਂਟਰੀ ਫਿਲਮਾਂ ਰਾਹੀਂ ਪ੍ਰਚਾਰ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਭਰ ਵਿੱਚ 6.50 ਲੱਖ ਪੌਦੇ ਲਗਾਏ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਵਿੱਤ ਮੰਤਰੀ ਨੇ ਡੇਰਾ ਸੱਚਖੰਡ ਬੱਲਾਂ ਨੇੜੇ 11 ਏਕੜ ਜ਼ਮੀਨ ਵਿੱਚ ਉਸਾਰੇ ਜਾ ਰਹੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਬਾਰੇ ਵੀ ਚਾਨਣਾ ਪਾਇਆ, ਜਿੱਥੇ ਗੁਰੂ ਸਾਹਿਬ ਦੀ ਪਵਿੱਤਰ ਬਾਣੀ ‘ਤੇ ਖੋਜ ਅਤੇ ਪ੍ਰਚਾਰ ਕੀਤਾ ਜਾਵੇਗਾ। ਸਮਾਗਮ ਦੌਰਾਨ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਆਪਣਾ ਪਾਵਨ ਅਸ਼ੀਰਵਾਦ ਦਿੱਤਾ। ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਸਮਾਜ ਵਿੱਚ ਪ੍ਰੇਮ ਤੇ ਸ਼ਾਂਤੀ ਬਣਾਏ ਰੱਖਣ ਦਾ ਸੰਦੇਸ਼ ਦਿੱਤਾ। ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ, ਜਿਨ੍ਹਾਂ ਨੇ ਇਸ ਸਮਾਗਮ ਦੀ ਮੇਜ਼ਬਾਨੀ ਕੀਤੀ, ਨੇ ਆਈਆਂ ਸਭ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸੂਬਾ ਪੱਧਰ ‘ਤੇ ਇੰਨੇ ਵਿਸ਼ਾਲ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ. ਡੀ. ਐਮ. ਆਦਮਪੁਰ ਲਾਲ ਵਿਸ਼ਵਾਸ ਬੈਂਸ, ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਧਾਰਮਿਕ ਸ਼ਖਸੀਅਤਾਂ ਮੌਜੂਦ ਸਨ। ਸਮਾਗਮ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਮਨੋਹਰ ਕੀਰਤਨ ਕੀਤਾ ਗਿਆ, ਜਦਕਿ ਨਾਮਵਰ ਕਲਾਕਾਰਾਂ ਦਲਵਿੰਦਰ ਦਿਆਲਪੁਰੀ, ਕੰਠ ਕਲੇਰ, ਕੁਲਵਿੰਦਰ ਕਿੰਦਾ ਅਤੇ ਪਰਵੇਜ਼ ਆਲਮ ਨੇ ਧਾਰਮਿਕ ਗੀਤਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਗੁਰਚਰਨ ਸਿੰਘ ਚੰਨੀ, ਹਰਕੀਤ ਸਿੰਘ ਨਿੱਝਰ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਲਖਬੀਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੰਜੀਵ ਗਾਂਧੀ, ਬਲਜੀਤ ਸਿੰਘ, ਕਮਲਜੀਤ ਸਲਾਲਾ ਵਾਈਸ ਚੇਅਰਮੈਨ, ਅਮਨਦੀਪ ਸਿੰਘ ਢਿੱਲੋ, ਪਰਮਜੀਤ ਸਿੰਘ ਰਾਜਵੰਸ਼ ਚੇਅਰਮੈਨ, ਦਵਿੰਦਰ ਸਿੰਘ ਸੂਰੀ ਕੌਂਸਲਰ, ਇੰਦਰਜੀਤ ਸਿੰਘ ਬਲਾਕ ਪ੍ਰਧਾਨ, ਹੈਪੀ ਗੁਰਾਇਆ, ਅਸ਼ੋਕ ਕੁਮਾਰ ਕਪੂਰ ਪਿੰਡ ਸਮੂਹ ਕੌਂਸਲਰ ਸਮੇਤ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ।
ਪਿਛਲੀ ਖ਼ਬਰ ਗੁਰਦੁਆਰਾ ਸੰਗਤ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਜੇਕਰ ਸਰਕਾਰ ਨੇ ਵਤੀਰਾ ਨਾ ਬਦਲਿਆ ਤਾਂ ਪੈਨਸ਼ਨਰ ਚੋਣਾਂ ’ਚ ‘ਆਪ’ ਨੂੰ ਬਹਾਰ ਦਾ ਰਸਤਾ ਦਿਖਾਉਣਗੇ-ਦਲਬੀਰ ਸਿੰਘ ਖਹਿਰਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।