07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਮਰਸ਼ੀਅਲ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਢਿਲਵਾਂ ਬਾਜ਼ਾਰ ਅਤੇ ਰੋਡ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰਨ ਦੀ ਮੰਗ ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਵਲੋਂ ਪੀ.ਟੀ.ਆਈ. ਅਧਿਆਪਕ ਕਮਲੇਸ਼ ਕੌਰ ਦਾ ਸਨਮਾਨ

ਖਲਵਾੜਾ, 6 ਸਤੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਵਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਖਲਵਾੜਾ ਦੀ ਪੀ. ਟੀ.

ਅਜੀਤ ਡੈਸਕ 07-09-2026
ਖਲਵਾੜਾ, 6 ਸਤੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਵਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਖਲਵਾੜਾ ਦੀ ਪੀ.ਟੀ.ਆਈ. ਅਧਿਆਪਕ ਕਮਲੇਸ਼ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਮੁੱਖ ਅਧਿਆਪਕ ਸਤੀਸ਼ ਕੁਮਾਰ, ਮਾਸਟਰ ਹਰਸਿਮਰਨ ਸਿੰਘ ਅਤੇ ਮਾਸਟਰ ਗਿਆਨ ਚੰਦ ਨਈਅਰ ਨੇ ਅਧਿਆਪਕ ਦਿਵਸ ਦੇ ਸਬੰਧ ਵਿਚ ਬੋਲਦਿਆਂ ਕਿਹਾ ਕਿ ਸਾਡੇ ਪ੍ਰੇਰਨਾਦਾਇਕ ਅਧਿਆਪਕ ਅਜਿਹੇ ਬੀਜ ਬੀਜਦੇ ਹਨ ਜੋ ਸਦਾ ਵਧਦੇ-ਫੁੱਲਦੇ ਰਹਿੰਦੇ ਹਨ ਹਰ ਰੋਜ਼ ਸਾਨੂੰ ਸੇਧ ਦੇਣ, ਪ੍ਰੇਰਿਤ ਕਰਨ ਅਤੇ ਸਾਡੇ ਜੀਵਨ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ, ਵਿਦਿਆਰਥੀਆਂ ਦੇ ਮਨਾਂ ਨੂੰ ਘੜਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਕਰਨ ਲਈ ਤਤਪਰ ਰਹਿੰਦੇ ਹਨ | ਇਸ ਮੌਕੇ ਜਥੇਬੰਦੀ ਵਲੋਂ ਮੈਡਮ ਕਮਲੇਸ਼ ਕੌਰ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼, ਜਥੇਬੰਦੀ ਦੇ ਅਹੁਦੇਦਾਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਕਮਰਸ਼ੀਅਲ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਢਿਲਵਾਂ ਬਾਜ਼ਾਰ ਅਤੇ ਰੋਡ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰਨ ਦੀ ਮੰਗ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।