07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਿਹਤ ਕਰਮਚਾਰੀਆਂ ਵੱਲੋਂ ਸਰਕਾਰੀ ਕਾਲਜ ਭੁਲੱਥ ਤੇ ਪ੍ਰਾਈਵੇਟ ਸਕੂਲਾਂ ’ਚ ਡੇਂਗੂ ਵਿਰੋਧੀ ਗਤੀਵਿਧੀਆਂ

ਡਡਵਿੰਡੀ, 6 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇ. ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਗੁਰਨਾਮ ਸਿੰਘ ਅਤੇ ਹਰਜੀਤ ਸਿੰਘ ਯੂ ਐੱਸ ਏ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ਨੂੰ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਜ਼ਿਕਰਯੋਗ ਹੈ ਕਿ ਨੰਬਰਦਾਰ ਦਰਸ਼ਨ ਸਿੰਘ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ, ਉਪਰੰਤ ਭਾਈ ਸਤਿੰਦਰਪਾਲ ਸਿੰਘ ਠੱਟਾ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਦੁਆਬਾ ਜ਼ੋਨ ਦੇ ਇੰਚਾਰਜ ਜਥੇ.

ਸਿਹਤ ਕਰਮਚਾਰੀਆਂ ਵੱਲੋਂ ਸਰਕਾਰੀ ਕਾਲਜ ਭੁਲੱਥ ਤੇ ਪ੍ਰਾਈਵੇਟ ਸਕੂਲਾਂ ’ਚ ਡੇਂਗੂ ਵਿਰੋਧੀ ਗਤੀਵਿਧੀਆਂ 07-09-2026
ਡਡਵਿੰਡੀ, 6 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇ. ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਗੁਰਨਾਮ ਸਿੰਘ ਅਤੇ ਹਰਜੀਤ ਸਿੰਘ ਯੂ ਐੱਸ ਏ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ਨੂੰ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਜ਼ਿਕਰਯੋਗ ਹੈ ਕਿ ਨੰਬਰਦਾਰ ਦਰਸ਼ਨ ਸਿੰਘ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ, ਉਪਰੰਤ ਭਾਈ ਸਤਿੰਦਰਪਾਲ ਸਿੰਘ ਠੱਟਾ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਦੁਆਬਾ ਜ਼ੋਨ ਦੇ ਇੰਚਾਰਜ ਜਥੇ. ਹਰਜਿੰਦਰ ਸਿੰਘ ਜੱਖੂ, ਹਲਕਾ ਸ਼ਾਹਕੋਟ ਦੇ ਇੰਚਾਰਜ ਜਥੇ. ਸੁਲੱਖਣ ਸਿੰਘ, ਸਾਬਕਾ ਸਰਪੰਚ ਜਥੇ. ਜਸਬੀਰ ਸਿੰਘ ਡਡਵਿੰਡੀ, ਬਾਬਾ ਅਰਸ਼ਦੀਪ ਸਿੰਘ, ਕਿਸਾਨ ਆਗੂ ਪਰਮਜੀਤ ਸਿੰਘ ਪੱਕਾ ਕੋਠਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਨੰਬਰਦਾਰ ਦਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਜਥੇ. ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਸਾਰੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਨਾਮ ਸਿੰਘ, ਜਥੇ. ਜਸਬੀਰ ਸਿੰਘ ਡਡਵਿੰਡੀ, ਬਾਬਾ ਅਰਸ਼ਦੀਪ ਸਿੰਘ ਬੁੱਢਾ ਦਲ, ਜਥੇ. ਜਸਵੀਰ ਸਿੰਘ ਭੌਰ, ਕੰਵਲਨੈਣ ਸਿੰਘ ਕੇਨੀ, ਰਜਿੰਦਰ ਸਿੰਘ ਜੈਨਪੁਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਧੀਰ ਸਿੰਘ ਧੀਰਾ, ਸਾਬਕਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ, ਲੇਖਕ ਬਲਬੀਰ ਸਿੰਘ ਸੰਧਾ, ਬਲਵਿੰਦਰ ਸਿੰਘ, ਕੋਚ ਸਮਿੱਤਰ ਸਿੰਘ, ਜੋਗਾ ਸਿੰਘ ਕਾਲੇਵਾਲ, ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ, ਕੁਲਵੰਤ ਸਿੰਘ ਨੂਰੋਵਾਲ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਢਿਲਵਾਂ, ਵਾਰਸ ਪੰਜਾਬ ਦੇ ਆਗੂ ਸੁਖਵੰਤ ਸਿੰਘ ਪੱਡਾ, ਹਰਪ੍ਰੀਤ ਸਿੰਘ ਰੱਤਾ, ਅਮਿੱਤ ਸਿੰਘ ਸੰਧਾ ਕੌਂਸਲਰ, ਗੌਰਵ ਧੀਰ, ਗੁਰਦਿਆਲ ਸਿੰਘ ਮਾਨਾਂਵਾਲੀ, ਪਰਮਜੀਤ ਸਿੰਘ, ਸੰਤੋਖ ਸਿੰਘ, ਹਰਪ੍ਰੀਤ ਸਿੰਘ, ਸਰਪੰਚ ਸਰਵਣ ਲਾਲ, ਸਾਬਕਾ ਸਰਪੰਚ ਸਤਨਾਮ ਸਿੰਘ ਨਾਮੀ, ਜਸਵਿੰਦਰ ਸਿੰਘ ਅਤੇ ਹਰਨੇਕ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਅਧਿਆਪਕ ਦਿਵਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਹਰ ਵਿਦਿਆਰਥੀ ਨੂੰ ਆਪਣੇ ਅਧਿਆਪਕਾਂ ਦਾ ਦ... ਅਗਲੀ ਖ਼ਬਰ ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਨੇ 21ਵਾਂ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।