ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਧਾਰਮਿਕ ਸਮਾਗਮ 12 ਨੂੰ
ਸੁਲਤਾਨ ਪੁਰ ਲੋਧੀ, 6 ਸਤੰਬਰ (ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ, ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਦੌਰਾਨ 10 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ | ਜਿਨ੍ਹਾਂ ਦੇ ਭੋਗ 12 ਸਤੰਬਰ ਨੂੰ ਸਵੇਰੇ 9. 30 ਵਜੇ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਖ਼ਜ਼ਾਨਚੀ ਡਾ.
ਸੁਲਤਾਨ ਪੁਰ ਲੋਧੀ, 6 ਸਤੰਬਰ (ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ, ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਦੌਰਾਨ 10 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ | ਜਿਨ੍ਹਾਂ ਦੇ ਭੋਗ 12 ਸਤੰਬਰ ਨੂੰ ਸਵੇਰੇ 9.30 ਵਜੇ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ,ਸੁਰਿੰਦਰ ਸਿੰਘ, ਲਾਡੀ ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤ ਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ |