09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨੌਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਲਈ ਲਾਇਲਪੁਰ ਖ਼ਾਲਸਾ ਕਾਲਜ ’ਚ ਲਗਾਇਆ ਵਿਸ਼ੇਸ਼ ਵੋਟਰ ਕੈਂਪ

ਕਪੂਰਥਲਾ, 8 ਸਤੰਬਰ (ਵਿ. ਪ੍ਰ.)

ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬੀ.ਐਲ.ਓ. ਹਰਪ੍ਰੀਤ ਸਿੰਘ | 09-09-2026
ਕਪੂਰਥਲਾ, 8 ਸਤੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ’ਚ ਰੈੱਡ ਰੀਬਨ ਕਲੱਬ ਤੇ ਐਨ.ਐਸ.ਐਸ. ਯੂਨਿਟ ਵਲੋਂ ਸਾਂਝੇ ਤੌਰ ’ਤੇ ਐਸ.ਆਈ.ਆਰ. 2026 ਤਹਿਤ ਨੌਜਵਾਨ ਵੋਟਰਾਂ ਦੀ 100 ਪ੍ਰਤੀਸ਼ਤ ਰਜਿਸਟਰੇਸ਼ਨ ਯਕੀਨੀ ਬਣਾਉਣ ਦੇ ਮਨੋਰਥ ਨਾਲ ਵਿਸ਼ੇਸ਼ ਵੋਟਰ ਕੈਂਪ ਲਗਾਇਆ ਗਿਆ | ਜਿਸ ’ਚ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਦੀ ਪ੍ਰਕਿਰਿਆ, ਵੋਟਰ ਵਜੋਂ ਰਜਿਸਟਰੇਸ਼ਨ ਲਈ ਲੋੜੀਂਦੇ ਦਸਤਾਵੇਜ਼ ਅਤੇ ਵੋਟਰ ਦੇ ਅਧਿਕਾਰ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ ਤੇ ਉਨ੍ਹਾਂ ਦੀ ਵੋਟਰ ਵਜੋਂ 100 ਪ੍ਰਤੀਸ਼ਤ ਰਜਿਸਟਰੇਸ਼ਨ ਲੋਕਤੰਤਰ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾ ਸਕਦੀ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਚ ਵਲੋਂ ਭਵਿੱਖ ਵਿਚ ਵੀ ਵੋਟਰ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਸਬੰਧਿਤ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ | ਅਰਬਨ ਅਸਟੇਟ ਦੇ ਬੀ.ਐਲ.ਓ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟਰੇਸ਼ਨ ਨਾਲ ਸਬੰਧਿਤ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ | ਕੈਂਪ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੋਟਰ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਰੈੱਡ ਰੀਬਨ ਕਲੱਬ ਤੇ ਐਨ.ਐਸ.ਐਸ. ਯੂਨਿਟ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਕੈਂਪ ਵਿਚ ਸ਼ਮੂਲੀਅਤ ਕਰਨ ਲਈ ਵਿਦਿਆਰਥੀਆਂ ਤੇ ਹੋਰ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਬੰਗਾ ਰੋਡ ’ਤੇ ਬੇਕਰੀ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਦਫਤਰੀ ਕਾਮਿਆਂ ਨੇ ਕਲਮ ਛੋੜ ਹੜਤਾਲ ਕਰਕੇ ਸਰਕਾਰ ਵਿਰੁੱਧ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।