09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਤਹਿਸੀਲ ਭੁਲੱਥ ’ਚ ਦਫ਼ਤਰੀ ਮੁਲਾਜ਼ਮਾਂ ਨੇ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਕੇ ਕੀਤਾ ਰੋਸ ਵਿਖਾਵਾ ਪੁਰਾਣੀ ਪੈਨਸ਼ਨ ਤੋਂ ਲੈ ਕੇ ਤਰੱਕੀਆਂ ਤੱਕ ਦੀਆਂ ਮੰਗਾਂ ਤੁਰੰਤ ਮੰਨਣ ਦੀ ਕੀਤੀ ਮੰਗ

ਭੁਲੱਥ, 8 ਸਤੰਬਰ (ਮਨਜੀਤ ਸਿੰਘ ਰਤਨ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ 8 ਸਤੰਬਰ ਦਿਨ ਮੰਗਲਵਾਰ ਨੂੰ ਪੰਜਾਬ ਦੇ ਸਮੂਹ ਡੀ. ਸੀ.

ਅਜੀਤ ਡੈਸਕ 09-09-2026
ਭੁਲੱਥ, 8 ਸਤੰਬਰ (ਮਨਜੀਤ ਸਿੰਘ ਰਤਨ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ 8 ਸਤੰਬਰ ਦਿਨ ਮੰਗਲਵਾਰ ਨੂੰ ਪੰਜਾਬ ਦੇ ਸਮੂਹ ਡੀ.ਸੀ., ਐਸ.ਡੀ.ਐਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਕੀਤੀ ਗਈ ‘’ਕਲਮ ਛੱਡੋ–ਕੰਪਿਊਟਰ ਬੰਦ’’ ਹੜਤਾਲ ਦਾ ਅਸਰ ਤਹਿਸੀਲ ਭੁਲੱਥ ਵਿਖੇ ਵੀ ਵੇਖਣ ਨੂੰ ਮਿਲਿਆ | ਕਰਮਚਾਰੀਆਂ ਨੇ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਕਰਕੇ ਦਰੀ ਵਿਛਾ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਹੜਤਾਲ ਕਾਰਨ ਤਹਿਸੀਲ ਦਫ਼ਤਰਾਂ ਵਿਚ ਕੁਰਸੀਆਂ ਖ਼ਾਲੀ ਰਹੀਆਂ, ਜਦਕਿ ਰੋਜ਼ਾਨਾ ਕੰਮਾਂ ਲਈ ਪਹੁੰਚੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ | ਗੱਲਬਾਤ ਦੌਰਾਨ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਭਰੋਸੇ ਦੇ ਕੇ ਸਿਰਫ਼ ਲਾਰਾ-ਲੱਪਾ ਲਾਇਆ ਜਾ ਰਿਹਾ ਹੈ, ਜਦਕਿ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ | ਕਰਮਚਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਅੰਮਿ੍ਤਪਾਲ ਸਿੰਘ, ਬਲਵੀਰ ਸਿੰਘ, ਸੰਦੀਪ ਸਿੰਘ, ਤਰਸੇਮ ਸਿੰਘ, ਤਾਰਾ ਸਿੰਘ, ਰਵੀ ਕੁਮਾਰ, ਕਰਮਵੀਰ ਸਿੰਘ, ਗੁਲਸ਼ਨ ਕੁਮਾਰ, ਆਂਚਲ, ਸੁਨੀਲ ਕੁਮਾਰ, ਪਰਵੀਨ ਕੁਮਾਰ, ਸੁਰਿੰਦਰ ਕੁਮਾਰ, ਸੰਦੀਪ ਕੁਮਾਰ, ਜਗਰੂਪ ਸਿੰਘ, ਵਿਸ਼ਾਲ ਮਸੀਹ, ਬਲਵਿੰਦਰ ਕੁਮਾਰ ਬੇਗੋਵਾਲ, ਅਨਿਲ ਕੁਮਾਰ, ਸੁਖਜਿੰਦਰ ਕੌਰ, ਪਰਮਜੀਤ ਕੌਰ, ਰਾਧਾ ਰਾਣੀ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਢੱਕ ਪੰਡੋਰੀ ਦੇ ਲਗਭਗ 20 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਸਿੱਖਿਆ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਪ੍ਰਾਈਵੇਟ ਸਕੂਲਾਂ ਦੀ ਅਚਨਚੇਤ ਜਾਂਚ ਕਰਨਗੀਆਂ-ਅਕਾਸ਼ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।