11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਫਗਵਾੜਾ, 10 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਦੀ 21 ਸਾਲਾ ਵਿਦਿਆਰਥਣ ਨੇ ਅੱਜ ਕਰੀਬ 12 ਵਜੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕਾ ਦੀ ਪਹਿਚਾਣ ਹੋਪਬਾਲਾ ਲਕਸ਼ਮੀ ਚੰਦਰਾ ਵਾਸੀ ਤੇਲੰਗਾਨਾ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਵਿਦਿਆਰਥਣ ਯੂਨੀਵਰਸਿਟੀ ‘ਚ ਬੀ. ਐੱਸ.

ਅਜੀਤ ਡੈਸਕ 11-09-2026
ਫਗਵਾੜਾ, 10 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਦੀ 21 ਸਾਲਾ ਵਿਦਿਆਰਥਣ ਨੇ ਅੱਜ ਕਰੀਬ 12 ਵਜੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿ੍ਤਕਾ ਦੀ ਪਹਿਚਾਣ ਹੋਪਬਾਲਾ ਲਕਸ਼ਮੀ ਚੰਦਰਾ ਵਾਸੀ ਤੇਲੰਗਾਨਾ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਵਿਦਿਆਰਥਣ ਯੂਨੀਵਰਸਿਟੀ ‘ਚ ਬੀ.ਐੱਸ.ਸੀ. ਐਗਰੀਕਲਚਰ ਦੇ ਚੌਥੇ ਸਾਲ ਦੀ ਪੜ੍ਹਾਈ ਕਰ ਰਹੀ ਸੀ ਤੇ ਹੋਸਟਲ ‘ਚ ਰਹਿੰਦੀ ਸੀ | ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਵੱਲੋਂ ਘਟਨਾ ਸੰਬੰਧੀ ਵਿਦਿਆਰਥਣ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਫ਼ਿਲਹਾਲ ਵਿਦਿਆਰਥਣ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ, ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਭੁਲੱਥ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ ਅਗਲੀ ਖ਼ਬਰ ਅਣਪਛਾਤੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।