12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਦਾਣਾ ਮੰਡੀ ਵਿਚ ਝੋਨੇ ਦੀ ਬੋਲੀ ਨਾ ਕੀਤੇ ਜਾਣ ਤੋਂ ਖ਼ਫਾ ਹੋਏ ਕਿਸਾਨਾਂ ਨੇ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਧਰਨਾ ਦੇ ਚੱਕਾ ਜਾਮ ਕੀਤਾ

ਫਗਵਾੜਾ, 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਸਾਰੂ ਸਾਹਿਤ ਅਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਲਈ ਕਾਰਜਸ਼ੀਲ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਮੀਤ ਪ੍ਰਧਾਨ ਤੇ ਸੀਨੀਅਰ ਫਾਰਮੇਸੀ ਅਫ਼ਸਰ ਅਮਿੰਦਰ ਪ੍ਰੀਤ ਕੌਰ ਰੂਬੀ ਦੀ ਅਗਵਾਈ ਹੇਠ ਈ. ਐੱਸ.

ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਨੇ ਈ.ਐਸ.ਆਈ. ਡਿਸਪੈਂਸਰੀ ਵਿਖੇ ਬੂਟੇ ਲਗਾਏ 12-09-2026
ਫਗਵਾੜਾ, 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਸਾਰੂ ਸਾਹਿਤ ਅਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਲਈ ਕਾਰਜਸ਼ੀਲ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਮੀਤ ਪ੍ਰਧਾਨ ਤੇ ਸੀਨੀਅਰ ਫਾਰਮੇਸੀ ਅਫ਼ਸਰ ਅਮਿੰਦਰ ਪ੍ਰੀਤ ਕੌਰ ਰੂਬੀ ਦੀ ਅਗਵਾਈ ਹੇਠ ਈ.ਐੱਸ.ਆਈ. ਡਿਸਪੈਂਸਰੀ ਨੰਬਰ-1 ਫਗਵਾੜਾ ਵਿਖੇ ਫੁੱਲਦਾਰ, ਫਲਦਾਰ ਅਤੇ ਛਾਂਅ ਵਾਲੇ ਬੂਟੇ ਲਗਾਏ ਗਏ | ਇਸ ਮੌਕੇ ਡਿਸਪੈਂਸਰੀ ਨੂੰ ਫੁੱਲਦਾਰ ਬੂਟਿਆਂ ਦੇ ਗਮਲੇ ਵੀ ਭੇਟ ਕੀਤੇ ਗਏ | ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਕਿਹਾ ਕਿ ਦੁਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵੱਲੋਂ ਹਰ ਸਾਲ ਪਾਰਕਾਂ, ਸੜਕਾਂ ਦੇ ਕਿਨਾਰਿਆਂ, ਹਸਪਤਾਲਾਂ, ਸਕੂਲਾਂ ਅਤੇ ਹੋਰ ਜਨਤਕ ਥਾਵਾਂ ‘ਤੇ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ | ਐੱਸ.ਐੱਮ.ਓ. ਡਾ. ਗਗਨਦੀਪ ਗਿੱਲ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੁੱਖ ਲਗਾਉਣ ਨਾਲ ਜਿੱਥੇ ਵਾਤਾਵਰਨ ਸਾਫ਼ ਅਤੇ ਸ਼ੁੱਧ ਰਹਿੰਦਾ ਹੈ, ਉੱਥੇ ਅਸੀਂ ਕਈ ਬਿਮਾਰੀਆਂ ਤੋਂ ਵੀ ਬਚਾਅ ਕਰ ਸਕਦੇ ਹਾਂ | ਇਸ ਮੌਕੇ ਡਾ. ਸਾਗਰ ਸਿੰਘ, ਪੀ.ਆਰ.ਓ. ਓਮ ਪ੍ਰਕਾਸ਼ ਪਾਲ, ਡਾ. ਵੀਨਸ ਅਰੋੜਾ, ਵਿਵੇਕ ਬਸਰਾ ਫਾਰਮੇਸੀ ਅਫ਼ਸਰ, ਹਰਮਿੰਦਰਜੀਤ ਕੌਰ ਐੱਲ.ਐੱਚ.ਵੀ., ਵਾਰਡ ਅਟੈਂਡੈਂਟ ਦਵਿੰਦਰ ਸਿੰਘ, ਸੀਨੀਅਰ ਸਹਾਇਕ ਨਿਤਿਨ ਅਬਰੋਲ, ਰਾਜਬੰਸ ਕੌਰ ਐੱਲ.ਐੱਚ.ਵੀ., ਸੁਭਾਸ਼, ਸੰਜੇ ਸੋਨੂੰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਝੋਨੇ ਤੇ ਕਮਾਦ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਗਲੀ ਖ਼ਬਰ ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ | (ਹਾਸ਼ੀਏ ’ਚ) ਮਿ੍ਤਕ ਰਵਿੰਦਰ ਸਿੰਘ ਦੀ ਫਾਈਲ ਫ਼ੋਟੋ | 2 ਮੋਟਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।