14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਸ਼ੋਕ ਦਾਸ ਦੇ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਸੀ.ਈ.ਓ. ਬਣਨ ’ਤੇ ਕੋਚ ਚਰਨਜੀਤ ਸਿੰਘ ਵਲੋਂ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ, 13 ਸਤੰਬਰ (ਥਿੰਦ)-ਭਾਰਤੀ ਮੂਲ ਦੀ ਕਬੱਡੀ ਨੂੰ ਦੁਨੀਆਂ ਭਰ ਦੇ ਦੇਸ਼ਾਂ ਵਿਚ ਪ੍ਰਚੱਲਿਤ ਕਰਨ ਵਾਲੇ ਕਪੂਰਥਲਾ ਦੇ ਜੰਮਪਲ ਅਸ਼ੋਕ ਦਾਸ ਦੇ ਬੀਤੇ ਦਿਨੀਂ ਹੈਦਰਾਬਾਦ ਵਿਖੇ ਵੱਖ ਵੱਖ ਦੇਸ਼ਾਂ ਦੀਆਂ ਫੈਡਰੇਸ਼ਨਾਂ ਵੱਲੋਂ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਸੀ. ਈ.

ਅਜੀਤ ਡੈਸਕ 14-09-2026
ਸੁਲਤਾਨਪੁਰ ਲੋਧੀ, 13 ਸਤੰਬਰ (ਥਿੰਦ)-ਭਾਰਤੀ ਮੂਲ ਦੀ ਕਬੱਡੀ ਨੂੰ ਦੁਨੀਆਂ ਭਰ ਦੇ ਦੇਸ਼ਾਂ ਵਿਚ ਪ੍ਰਚੱਲਿਤ ਕਰਨ ਵਾਲੇ ਕਪੂਰਥਲਾ ਦੇ ਜੰਮਪਲ ਅਸ਼ੋਕ ਦਾਸ ਦੇ ਬੀਤੇ ਦਿਨੀਂ ਹੈਦਰਾਬਾਦ ਵਿਖੇ ਵੱਖ ਵੱਖ ਦੇਸ਼ਾਂ ਦੀਆਂ ਫੈਡਰੇਸ਼ਨਾਂ ਵੱਲੋਂ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਸੀ.ਈ.ਓ. ਬਣਾਏ ਜਾਣ ਤੇ ਕਪੂਰਥਲਾ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਟੇਟ ਐਵਾਰਡੀ ਚਰਨਜੀਤ ਸਿੰਘ ਬਿਧੀਪੁਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਸੁਲਤਾਨਪੁਰ ਲੋਧੀ ਪਹੁੰਚਣ ਤੇ ਅਸ਼ੋਕ ਦਾਸ ਦਾ ਜ਼ੋਰਦਾਰ ਸਵਾਗਤ ਕਰਦਿਆਂ ਕੋਚ ਚਰਨਜੀਤ ਸਿੰਘ ਬਿਧੀਪੁਰ ਨੇ ਕਿਹਾ ਕਿ ਸੀ.ਈ.ਓ. ਅਸ਼ੋਕ ਦਾਸ ਨੇ ਆਪਣਾ ਸਾਰਾ ਜੀਵਨ ਕਬੱਡੀ ਨੂੰ ਪ੍ਰਚੱਲਿਤ ਕਰਨ ਤੇ ਲਾ ਦਿੱਤਾ ਹੈ ਜਿਸ ਦੇ ਚੱਲਦਿਆਂ ਅੱਜ ਦੁਨੀਆਂ ਭਰ ਦੇ ਦੇਸ਼ਾਂ ਵਿਚ ਕਬੱਡੀ ਹਰਮਨ ਪਿਆਰੀ ਹੋ ਗਈ ਹੈ | ਉਨ੍ਹਾਂ ਦੱਸਿਆ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਨਾਲ 80 ਤੋਂ ਵੱਧ ਦੇਸ਼ਾਂ ਦੀਆਂ ਫੈਡਰੇਸ਼ਨਾਂ ਜੁੜੀਆਂ ਹੋਈਆਂ ਹਨ | ਉਨ੍ਹਾਂ ਨੇ ਕਿਹਾ ਕਿ 2025 ਵਿਚ ਇੰਗਲੈਂਡ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੀ ਚੈਂਪੀਅਨਸ਼ਿਪ ਕਰਵਾਉਣ ਦਾ ਮਾਣ ਵੀ ਇਨ੍ਹਾਂ ਜਾਂਦਾ ਹੈ |ਇਸ ਚੈਂਪੀਅਨਸ਼ਿਪ ਵਿਚ ਨਵੇਂ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਖੇਡ ਦਿਖਾਉਣ ਦਾ ਮੌਕਾ ਮਿਲਿਆ ਸੀ |ਇਸ ਮੌਕੇ ਬੋਲਦਿਆਂ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਸੀ.ਈ.ਓ. ਅਸ਼ੋਕ ਦਾਸ ਨੇ ਦੱਸਿਆ ਕਿ ਉਨ੍ਹਾਂ ਦਾ ਨਿਸ਼ਾਨਾ ਕਬੱਡੀ ਨੂੰ ਉਲੰਪਿਕ ਖੇਡਾਂ ਵਿਚ ਸ਼ਾਮਿਲ ਕਰਵਾਉਣਾ ਹੈ ਜਿਸ ਲਈ ਉਹ ਦੁਨੀਆਂ ਭਰ ਦੀਆਂ ਕਬੱਡੀ ਫੈਡਰੇਸ਼ਨਾਂ ਦੇ ਸਹਿਯੋਗ ਨਾਲ ਕੋਸ਼ਿਸ਼ਾਂ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਹੈਦਰਾਬਾਦ ਵਿਖੇ ਹੋਈ ਮੀਟਿੰਗ ਦੌਰਾਨ 40 ਦੇਸ਼ਾਂ ਦੀਆਂ ਫੈਡਰੇਸ਼ਨਾਂ ਨੇ ਹਿੱਸਾ ਲਿਆ ਸੀ | ਉਨ੍ਹਾਂ ਨੇ ਕਿਹਾ ਕਿ 2030 ਦੀਆਂ ਕਾਮਨਵੈਲਥ ਖੇਡਾਂ ਵਿਚ ਨੈਸ਼ਨਲ ਸਟਾਈਲ ਕਬੱਡੀ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ , ਜੋ ਕਿ ਬਹੁਤ ਵੱਡੀ ਉਪਲਬਧੀ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਅਫ਼ਰੀਕਾ ਸਮੇਤ ਹੋਰ ਦੇਸ਼ਾਂ ਵਿਚ ਵੀ ਕਬੱਡੀ ਫੈਡਰੇਸ਼ਨਾਂ ਬਣਾਉਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ਮੌਕੇ ਕਬੱਡੀ ਪ੍ਰੇਮੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ’ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।