ਨੇਤਹਰੀਣ ਆਸ਼ਰਮ ਸਪਰੋੜ ਵਿਖੇ ਸਮਾਗਮ ਕੱਲ੍ਹ
ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰੰਥੀ ਸਾਹਿਬ ਸਨਮਾਨ ਸਮਾਰੋਹ 15 ਸਤੰਬਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਸ਼ਰਮ ਦੇ ਸੇਵਾਦਾਰ ਬਾਬਾ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡਗ੍ਰੰਥੀ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ , ਕਥਾਵਾਚਕ ਭਾਈ ਜੈਦੀਪ ਸਿੰਘ, ਬਾਬਾ ਅਮਰਜੀਤ ਸਿੰਘ ਚਹੇੜੂ ਅਤੇ ਆਸ਼ਰਮ ਦੇ ਬੱਚੇ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰਨਗੇ |
ਅਜੀਤ ਡੈਸਕ
14-09-2026