14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਬਰਖ਼ਾਸਤ ਕਰਨ ਦੀ ਮੰਗ-ਗੁਰਪ੍ਰੀਤ ਸਿੰਘ ਚੀਦਾ

ਭੁਲੱਥ, 13 ਸਤੰਬਰ (ਮੇਹਰ ਚੰਦ ਸਿੱਧੂ)-ਬਦਲਾਅ ਦੇ ਨਾਂਅ ‘ਤੇ ਸੱਤਾ ਵਿਚ ਆਈ ਆਮ ਪਾਰਟੀ ਅੱਜ ਪੂਰੀ ਤਰ੍ਹਾਂ ਲੋਕ-ਵਿਰੋਧੀ ਸਾਬਤ ਹੋ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਪੰਜਾਬ ਵਿਚ ਸੰਗਰੂਰ ਜ਼ਿਲੇ੍ਹ ਦੇ ਪਿੰਡ ਤੂਰ ਬੰਜਾਰਾ ਦੇ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਆਤਮ ਹੱਤਿਆ ਮਾਮਲੇ ਤੇ ਲੁਧਿਆਣਾ ਚ’ ਡਾਕਟਰ ਅੰਬੇਡਕਰ ਸਾਹਿਬ ਦੀ ਮੂਰਤੀ ਨਾਲ ਹੋਈ ਛੇੜਛਾੜ ਦੀ ਘਟਨਾ ਦਾ ਪੰਜਾਬ ਸਰਕਾਰ ਖਿਲਾਫ਼ ਤਿੱਖਾ ਵਿਰੋਧ ਜਤਾਇਆਂ ਜਾ ਰਿਹਾ ਹੈ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਪੰਜਾਬ ਸਰਕਾਰ ਤੇ ਅਰੋਪ ਲਗਾਉਂਦੇ ਹੋਏ ਕਿਹਾ ਕਿ ਇਸ ਸਰਕਾਰ ਵਿਚ ਆਮ ਲੋਕਾਂ ਤੇ ਅੱਤਿਆਚਾਰ ਅਤੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀਆਂ ਮੂਰਤੀਆਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਇਸੇ ਤਰਾਂ ਨਸ਼ੇ ਤੇ ਸਵਾਲ ਕਰਨ ਵਾਲੇ ਗੁਲਜ਼ਾਰ ਸਿੰਘ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਕਹਿਣ ਤੇ ਪਿੰਡ ਦੇ ਚੌਧਰੀਆਂ ਵੱਲੋਂ ਦਬਾਅ ਪਾਉਣ ਕਰਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ | ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੁਲਿਸ ਵੱਲੋਂ ਮਿ੍ਤਕ ਦੀ ਲਾਸ਼ ਦਾ ਜਬਰੀ ਸੰਸਕਾਰ ਕਰਨ ਦੀ ਵੀ ਕੜ੍ਹੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੁਕੱਦਮੇ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਂਅ ਦਰਜ਼ ਕਰਕੇ ਤੁਰੰਤ ਕੈਬਨਿਟ ਤੋ ਬਰਖ਼ਾਸਤ ਕਰਨ ਦੀ ਮੰਗ ਕਰਦੀ ਹੈ |

ਸਮਾਗਮ ਦੌਰਾਨ ਭਾਈ ਦਿਲਬਾਗ ਸਿੰਘ ਦੇ ਜਥੇ ਨੂੰ ਸਿਰੋਪਾਓ ਭੇਟ ਕਰਨ ਉਪਰੰਤ ਖੜ੍ਹੇ ਤਹਿਸੀਲਦਾਰ ਸਤਬੀਰ ਸਿੰਘ ਚੰਦੀ, ਸੁਖਵਿੰਦਰ ਮੋਹਨ ਸਿੰਘ ਭਾਟੀਆ ਤੇ ਗੁਰਮੇਲ ਸਿੰਘ | ਤਸਵੀਰ. ਤਿਲਕਰਾਜ 14-09-2026
ਭੁਲੱਥ, 13 ਸਤੰਬਰ (ਮੇਹਰ ਚੰਦ ਸਿੱਧੂ)-ਬਦਲਾਅ ਦੇ ਨਾਂਅ ‘ਤੇ ਸੱਤਾ ਵਿਚ ਆਈ ਆਮ ਪਾਰਟੀ ਅੱਜ ਪੂਰੀ ਤਰ੍ਹਾਂ ਲੋਕ-ਵਿਰੋਧੀ ਸਾਬਤ ਹੋ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਪੰਜਾਬ ਵਿਚ ਸੰਗਰੂਰ ਜ਼ਿਲੇ੍ਹ ਦੇ ਪਿੰਡ ਤੂਰ ਬੰਜਾਰਾ ਦੇ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਆਤਮ ਹੱਤਿਆ ਮਾਮਲੇ ਤੇ ਲੁਧਿਆਣਾ ਚ’ ਡਾਕਟਰ ਅੰਬੇਡਕਰ ਸਾਹਿਬ ਦੀ ਮੂਰਤੀ ਨਾਲ ਹੋਈ ਛੇੜਛਾੜ ਦੀ ਘਟਨਾ ਦਾ ਪੰਜਾਬ ਸਰਕਾਰ ਖਿਲਾਫ਼ ਤਿੱਖਾ ਵਿਰੋਧ ਜਤਾਇਆਂ ਜਾ ਰਿਹਾ ਹੈ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਪੰਜਾਬ ਸਰਕਾਰ ਤੇ ਅਰੋਪ ਲਗਾਉਂਦੇ ਹੋਏ ਕਿਹਾ ਕਿ ਇਸ ਸਰਕਾਰ ਵਿਚ ਆਮ ਲੋਕਾਂ ਤੇ ਅੱਤਿਆਚਾਰ ਅਤੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀਆਂ ਮੂਰਤੀਆਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਇਸੇ ਤਰਾਂ ਨਸ਼ੇ ਤੇ ਸਵਾਲ ਕਰਨ ਵਾਲੇ ਗੁਲਜ਼ਾਰ ਸਿੰਘ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਕਹਿਣ ਤੇ ਪਿੰਡ ਦੇ ਚੌਧਰੀਆਂ ਵੱਲੋਂ ਦਬਾਅ ਪਾਉਣ ਕਰਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ | ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੁਲਿਸ ਵੱਲੋਂ ਮਿ੍ਤਕ ਦੀ ਲਾਸ਼ ਦਾ ਜਬਰੀ ਸੰਸਕਾਰ ਕਰਨ ਦੀ ਵੀ ਕੜ੍ਹੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੁਕੱਦਮੇ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਂਅ ਦਰਜ਼ ਕਰਕੇ ਤੁਰੰਤ ਕੈਬਨਿਟ ਤੋ ਬਰਖ਼ਾਸਤ ਕਰਨ ਦੀ ਮੰਗ ਕਰਦੀ ਹੈ |
ਪਿਛਲੀ ਖ਼ਬਰ ਘਰ ਵਿਚੋਂ ਚੋਰੀ ਕਰਨ ਵਾਲੇ ਨਾ ਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਕੁਲਦੀਪ ਪਾਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।