14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼੍ਰੋਮਣੀ ਅਕਾਲੀ ਦਲ ਅੰਮਿ੍ਤ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਦੁਆਬੇ ਦੇ ਵਿਚ ਹੋਰ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ | ਦਲ ਦੇ ਮੁੱਖ ਬੁਲਾਰੇ ਅਤੇ ਦੁਆਬਾ ਜੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਪ੍ਰੈੱਸ ਲਈ ਬਿਆਨ ਜਾਰੀ ਕਰਦੇ ਹੋਏ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਜੈ ਭੀਮ ਯੂਨਾਈਟਿਡ ਵੁਆਇਸ ਆਫ਼ ਪੰਜਾਬ ਦੇ ਸਟੇਟ ਕੁਆਰਡੀਨੇਟਰ ਹੈਪੀ ਕੌਲ ਨੂੰ ਤੇ ਵਿਧਾਨ ਸਭਾ ਹਲਕਾ ਫਿਲੌਰ ਤੋਂ ਜੈ ਭੀਮ ਯੂਨਾਈਟਿਡ ਵੁਆਇਸ ਆਫ਼ ਪੰਜਾਬ ਦੇ ਕੁਆਰਡੀਨੇਟਰ ਦੁਆਬਾ ਜੋਨ ਭਾਈ ਦਵਿੰਦਰ ਸਿੰਘ ਖ਼ਾਲਸਾ ਰੁੜਕਾ ਕਲਾ ਨੂੰ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ | ਡਾ. ਜੱਖੂ ਨੇ ਕਿਹਾ ਕਿ ਦਲਿਤ ਸਮਾਜ ਅਤੇ ਸਿੱਖ ਸਮਾਜ ਦੇ ਏਕੇ ਲਈ ਯਤਨਸ਼ੀਲ ਦੋਨੋਂ ਨੌਜਵਾਨਾਂ ਨੇ ਬੇਗਮਪੁਰਾ ਖ਼ਾਲਸਾ ਲਹਿਰ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਜੈ ਭੀਮ ਟੀਮ ਪੰਜਾਬ ਦੇ ਇਸ ਵੱਡੇ ਪ੍ਰੋਗਰਾਮਾਂ ਦੇ ਲਈ ਲਗਾਤਾਰ ਸੇਵਾਵਾਂ ਦਿੱਤੀਆਂ, ਇਸ ਏਜੰਡੇ ਨੂੰ ਗੁਰੂ ਦੇ ਸਿਧਾਂਤ ਦੇ ਫ਼ਲਸਫ਼ੇ ਨੂੰ ਅਤੇ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ ਮਿਸ਼ਨ ਨੂੰ ਸਰਦਾਰ ਸਿਮਰਨਜੀਤ ਸਿੰਘ ਮਾਨ ਸੰਘਰਸ਼ ਨੂੰ ਅੱਜ ਦੇ ਸਮੇਂ ਦੀ ਜ਼ਰੂਰਤ ਦੱਸਦੇ ਹੋਏ ਉਸ ਦੀ ਸਫਲਤਾ ਦੇ ਲਈ ਚੋਣ ਮੈਦਾਨ ਦੇ ਵਿਚ ਕੁੱਦਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਹੈਪੀ ਕੌਲ ਅਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਦੇ ਸਿਮਰਨਜੀਤ ਸਿੰਘ ਮਾਨ, ਕਾਰਜਕਾਰਨੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਦੋਆਬਾ ਜੋਨ ਦੇ ਇੰਚਾਰਜ ਤੇ ਮੁੱਖ ਬੁਲਾਰੇ ਅਤੇ ਜੈ ਭੀਮ ਟੀਮ ਪੰਜਾਬ ਦੇ ਫਾਊਾਡਰ ਪ੍ਰਧਾਨ ਡਾ.

ਹੈਪੀ ਕੌਲ, ਦਵਿੰਦਰ ਸਿੰਘ ਖ਼ਾਲਸਾ 14-09-2026
ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਦੁਆਬੇ ਦੇ ਵਿਚ ਹੋਰ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ | ਦਲ ਦੇ ਮੁੱਖ ਬੁਲਾਰੇ ਅਤੇ ਦੁਆਬਾ ਜੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਪ੍ਰੈੱਸ ਲਈ ਬਿਆਨ ਜਾਰੀ ਕਰਦੇ ਹੋਏ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਜੈ ਭੀਮ ਯੂਨਾਈਟਿਡ ਵੁਆਇਸ ਆਫ਼ ਪੰਜਾਬ ਦੇ ਸਟੇਟ ਕੁਆਰਡੀਨੇਟਰ ਹੈਪੀ ਕੌਲ ਨੂੰ ਤੇ ਵਿਧਾਨ ਸਭਾ ਹਲਕਾ ਫਿਲੌਰ ਤੋਂ ਜੈ ਭੀਮ ਯੂਨਾਈਟਿਡ ਵੁਆਇਸ ਆਫ਼ ਪੰਜਾਬ ਦੇ ਕੁਆਰਡੀਨੇਟਰ ਦੁਆਬਾ ਜੋਨ ਭਾਈ ਦਵਿੰਦਰ ਸਿੰਘ ਖ਼ਾਲਸਾ ਰੁੜਕਾ ਕਲਾ ਨੂੰ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ | ਡਾ. ਜੱਖੂ ਨੇ ਕਿਹਾ ਕਿ ਦਲਿਤ ਸਮਾਜ ਅਤੇ ਸਿੱਖ ਸਮਾਜ ਦੇ ਏਕੇ ਲਈ ਯਤਨਸ਼ੀਲ ਦੋਨੋਂ ਨੌਜਵਾਨਾਂ ਨੇ ਬੇਗਮਪੁਰਾ ਖ਼ਾਲਸਾ ਲਹਿਰ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਜੈ ਭੀਮ ਟੀਮ ਪੰਜਾਬ ਦੇ ਇਸ ਵੱਡੇ ਪ੍ਰੋਗਰਾਮਾਂ ਦੇ ਲਈ ਲਗਾਤਾਰ ਸੇਵਾਵਾਂ ਦਿੱਤੀਆਂ, ਇਸ ਏਜੰਡੇ ਨੂੰ ਗੁਰੂ ਦੇ ਸਿਧਾਂਤ ਦੇ ਫ਼ਲਸਫ਼ੇ ਨੂੰ ਅਤੇ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ ਮਿਸ਼ਨ ਨੂੰ ਸਰਦਾਰ ਸਿਮਰਨਜੀਤ ਸਿੰਘ ਮਾਨ ਸੰਘਰਸ਼ ਨੂੰ ਅੱਜ ਦੇ ਸਮੇਂ ਦੀ ਜ਼ਰੂਰਤ ਦੱਸਦੇ ਹੋਏ ਉਸ ਦੀ ਸਫਲਤਾ ਦੇ ਲਈ ਚੋਣ ਮੈਦਾਨ ਦੇ ਵਿਚ ਕੁੱਦਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਹੈਪੀ ਕੌਲ ਅਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਦੇ ਸਿਮਰਨਜੀਤ ਸਿੰਘ ਮਾਨ, ਕਾਰਜਕਾਰਨੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਦੋਆਬਾ ਜੋਨ ਦੇ ਇੰਚਾਰਜ ਤੇ ਮੁੱਖ ਬੁਲਾਰੇ ਅਤੇ ਜੈ ਭੀਮ ਟੀਮ ਪੰਜਾਬ ਦੇ ਫਾਊਾਡਰ ਪ੍ਰਧਾਨ ਡਾ.ਹਰਜਿੰਦਰ ਸਿੰਘ ਜੱਖੂ ਦਾ ਦਿੱਤੀ ਜ਼ਿੰਮੇਵਾਰੀ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹਲਕੇ ਅੰਦਰ ਮਜ਼ਬੂਤ ਕਰਨ ਦੇ ਨਾਲ ਨਾਲ ਹਲਕੇ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤੇ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤਾਂ ਜੋ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰ ਸਕੇ |
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਤੇ ਸ਼ੋ੍ਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਰਾਜਨੀਤਿਕ ਦਿ੍ਸ਼ ਨੂੰ ਨਵੇਂ ਸਿਰੇ ਤੋਂ ਬਦ... ਅਗਲੀ ਖ਼ਬਰ ਰਾਣੀਪੁਰ ਵਿਖੇ ਧੰਨ-ਧੰਨ ਗੁੱਗਾ ਜਾਹਰ ਪੀਰ ਦਾ 13ਵਾਂ ਵਿਸ਼ਾਲ ਭੰਡਾਰਾ ਅਤੇ ਮੇਲਾ ਸ਼ਰਧਾ ਨਾਲ ਸੰਪੰਨ ਪੰਜਾਬ ਪ੍ਰਸਿੱਧ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।