14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਿਰ ’ਤੇ ਖੰਡਾ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਬਸਰਾ ਪੈਲੇਸ ਨਜ਼ਦੀਕ ਇੱਕ ਨੌਜਵਾਨ ‘ਤੇ ਕਥਿਤ ਤੌਰ ‘ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ ਦੌਰਾਨ ਹਮਲਾਵਰਾਂ ਨੇ ਉਸ ਦੇ ਸਿਰ ‘ਤੇ ਖੰਡੇ ਨਾਲ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਪੀੜਤ ਨੇ ਦੋਸ਼ ਲਾਇਆ ਕਿ ਹਮਲਾਵਰਾਂ ਕੋਲ ਪਿਸਤੌਲ ਵੀ ਸੀ ਅਤੇ ਉਨ੍ਹਾਂ ਨੇ ਉਸ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਪਰ ਪਿਸਤੌਲ ਨਹੀਂ ਚੱਲੀ | ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਕਮਲ ਚੌਹਾਨ ਨੇ ਦੱਸਿਆ ਕਿ ਉਹ ਬਸਰਾ ਪੈਲੇਸ ਨੇੜੇ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਵੱਲ ਵਾਪਸ ਜਾ ਰਿਹਾ ਸੀ | ਜਦੋਂ ਉਹ ਕੁੱਝ ਅੱਗੇ ਪੁੱਜਿਆ ਤਾਂ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸ ‘ਤੇ ਹਮਲਾ ਕਰ ਦਿੱਤਾ | ਇਸ ਦੌਰਾਨ ਇੱਕ ਨੌਜਵਾਨ ਨੇ ਉਸ ਦੇ ਸਿਰ ‘ਤੇ ਖੰਡੇ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਪੀੜਤ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ ਅਤੇ ਹਮਲਾ ਕਰਨ ਵਾਲੇ ਨੌਜਵਾਨ ਉਸ ਦੇ ਜਾਣਕਾਰ ਹਨ | ਘਟਨਾ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਘਟਨਾ ਸਬੰਧੀ ਜਾਣਕਾਰੀ ਦਿੰਦਾ ਹੋਇਆ ਪੀੜਤ | ਤਸਵੀਰ: ਚਾਨਾ 14-09-2026

ਪਿਛਲੀ ਖ਼ਬਰ ਪ੍ਰੇਮ ਕੌਰ ਚਾਨਾ ਨਮਿਤ ਅੰਤਿਮ ਅਰਦਾਸ 15 ਨੂੰ ਅਗਲੀ ਖ਼ਬਰ ਬੇਬੇ ਨਾਨਕੀ ਕਾਲਜ ਮਿੱਠੜਾ ਦੇ ਨੈਨੀ ਕੇਅਰ ਐਂਡ ਨਿਊਟ੍ਰੀਸ਼ਨ ਕੋਰਸ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।