16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੁਲਿਸ ਨੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ, 8 ਵਾਹਨਾਂ ਦੇ ਕੀਤੇ ਚਲਾਨ ਕਾਨੂੰਨ ਤੋੜਨ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ-ਐਸ.ਪੀ. ਮੇਜਰ ਸਿੰਘ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਐਸ. ਪੀ ਮੇਜਰ ਸਿੰਘ ਦੀ ਅਗਵਾਈ ‘ਚ ਫਗਵਾੜਾ ਪੁਲੀਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਪੁਲੀਸ ਟੀਮਾਂ ਨੇ ਹਰਗੋਬਿੰਦ ਨਗਰ, ਬੱਸ ਸਟੈਂਡ ਅਤੇ ਸ਼ਹਿਰ ਦੇ ਹੋਰ ਬਾਜ਼ਾਰਾਂ ਵਿਚ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ | ਇਸ ਦੌਰਾਨ ਐਸ.

ਅਜੀਤ ਡੈਸਕ 16-09-2026
ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਐਸ.ਪੀ ਮੇਜਰ ਸਿੰਘ ਦੀ ਅਗਵਾਈ ‘ਚ ਫਗਵਾੜਾ ਪੁਲੀਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਪੁਲੀਸ ਟੀਮਾਂ ਨੇ ਹਰਗੋਬਿੰਦ ਨਗਰ, ਬੱਸ ਸਟੈਂਡ ਅਤੇ ਸ਼ਹਿਰ ਦੇ ਹੋਰ ਬਾਜ਼ਾਰਾਂ ਵਿਚ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ | ਇਸ ਦੌਰਾਨ ਐਸ.ਪੀ. ਮੇਜਰ ਸਿੰਘ ਖ਼ੁਦ ਚੈਕਿੰਗ ਦੀ ਅਗਵਾਈ ਕਰਦੇ ਨਜ਼ਰ ਆਏ ਤੇ ਬਿਨ੍ਹਾਂ ਨੰਬਰ ਪਲੇਟ ਵਾਲੇ ਮੋਟਰਸਾਈਕਲਾਂ, ਕਾਲੀਆਂ ਜਾਲੀਆਂ, ਹੂਟਰਾਂ ਸਮੇਤ ਹੋਰ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕਰੀਬ 8 ਵਾਹਨਾਂ ਦੇ ਚਲਾਨ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਹਰ ਹਾਲ ਬਰਕਰਾਰ ਰੱਖੀ ਜਾਵੇਗੀ | ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਗਲਤ ਗਤੀਵਿਧੀਆਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡੀਐਸਪੀ ਪਲਵਿੰਦਰ ਸਿੰਘ ਅਤੇ ਇੰਸਪੈਕਟਰ ਅਮਨ ਕੁਮਾਰ ਸਮੇਤ ਪੁਲੀਸ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ 2 ਮੋਟਰਸਾਈਕਲਾਂ ਦੀ ਟੱਕਰ ’ਚ 5 ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਚੱਬੇਵਾਲ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਸ਼ਹਿਰ ਦੇ ਵਿਕਾਸ ਲਈ 10 ਕਰੋੜ ਦੀ ਗ੍ਰਾਂਟ ਮੰਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।